-->
ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) - ਧੰਨ ਧੰਨ ਬਾਬਾ ਸੰਤੋਖ ਸਿੰਘ ਜੀ ਦਾ ਸਲਾਨਾ ਸ਼ਹੀਦੀ ਜੋੜ ਮੇਲਾ ਗੁਰਦਵਾਰਾ ਸ਼ਹੀਦ ਬਾਬਾ ਸੰਤੋਖ ਸਿੰਘ ਜੀ ਪਿੰਡ ਵਰਪਾਲ ਵਿਖੇ ਮਨਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦਿਆ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਦੇ ਮੌਜੂਦਾ 15ਵੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੀ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲਾ ਇਲਾਕ਼ੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨੀ ਜੱਥੇ,ਕਥਾ ਵਾਚਕਾ ਨੇ ਸੰਗਤਾਂ ਨੂੰ ਗੁਰਬਾਣੀ ਰਸ ਨਾਲ ਜੋੜਿਆ ਇਸ ਮੌਕੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਸੰਤ ਮਹਾਂਪੁਰਸ਼ ਅਤੇ ਨਿਰਮਲੇ ਮਹਾਂਪੁਰਖ ਵਿਸ਼ੇਸ਼ ਕਰਕੇ ਪਹੁੰਚੇ  ਅਤੇ ਕਬੱਡੀ ਦੇ ਮੈਚ ਉਪਰੰਤ ਦਲ ਪੰਥ ਵਲੋ ਘੋੜ ਸਵਾਰੀ, ਨੇਜਾ ਬਾਜ਼ੀ ਅਤੇ ਗੱਤਕੇ ਦੇ ਜੌਹਰ ਵਿਖਾਏ ਗਏ ਅਤੇ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।।


 

Ads on article

Advertise in articles 1

advertising articles 2

Advertise