-->
G.N.D.U ਯੂਨੀਵਰਸਿਟੀ ਦੇ ਉਸਾਰੀ ਵਿਭਾਗ ਤੋਂ ਕਰਮਚਾਰੀ ਹੋਏ ਸੇਵਾ ਮੁਕਤ

G.N.D.U ਯੂਨੀਵਰਸਿਟੀ ਦੇ ਉਸਾਰੀ ਵਿਭਾਗ ਤੋਂ ਕਰਮਚਾਰੀ ਹੋਏ ਸੇਵਾ ਮੁਕਤ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਤੋਂ ਕਰਮਚਾਰੀ ਹੋਏ ਸੇਵਾ ਮੁਕਤ 

ਅੰਮ੍ਰਿਤਸਰ,31 ਮਈ ( ਸੁਖਬੀਰ ਸਿੰਘ )-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਿਚ ਕੰਮ ਕਰਦੇ ਸ੍ਰ. ਹਰਮਿੰਦਰ ਸਿੰਘ ਟਿੰਨਾ ਇੰਚਾਰਜ ਉਸਾਰੀ ਵਿਭਾਗ, ਸ੍ਰ. ਸਰਬਜੀਤ ਸਿੰਘ ਸਹਾਇਕ ਇੰਜੀਨੀਅਰ ਸੇਵਾ ਮੁਕਤ ਹੋਏ। ਉਨ੍ਹਾਂ ਦੇ ਸਨਮਾਨ ਵਿਚ ਵਿਦਾਇਗੀ ਪਾਰਟੀ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਜੀ ਦੀ ਸਰਪ੍ਰਸਤੀ ਹੇਠ ਹੋਈ। ਯੂਨੀਵਰਸਿਟੀ ਅਧਿਕਾਰੀਆਂ ਸਮੇਤ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਜਨਰਲ ਸਕੱਤਰ ਸ੍ਰੀ. ਰਜ਼ਨੀਸ਼ ਭਾਰਦਵਾਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨਾਲ ਸਰਵਿਸ ਦੌਰਾਨ ਬਿਤਾਏ ਪਲਾਂ ਨੂੰ ਯਾਦ ਕੀਤਾ ਅਤੇ ਕਰਮਚਾਰੀਆਂ ਨੂੰ ਆਉਣ ਵਾਲੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਭੇਂਟ ਕਰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਸਕੱਤਰ ਸ੍ਰੀ. ਰਜ਼ਨੀਸ਼ ਭਾਰਦਵਾਜ ਨੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਨੂੰ ਆਉਣ ਵਾਲੇ ਸਮੇਂ ਲਈ ਸ਼ੁੱਭ ਕਾਮਨਾਵਾਂ ਦੇਂਦੇ ਹੋਏ ਕਿਹਾ ਕਿ ਲੋੜ ਪੈਣ ਤੇ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਹ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਲਈ ਹਰ ਵੇਲੇ ਤਿਆਰ ਹਨ। ਇਸ ਮੌਕੇ ਤੇ ਸੇਵਾ ਮੁਕਤ ਹੋ ਰਹੇ ਕਰਮਚਾਰੀਆਂ ਦੇ ਵਿਭਾਗਾਂ ਦੇ ਕਰਮਚਾਰੀਆਂ ਸਮੇਤ ਕੁਲਜਿੰਦਰ ਸਿੰਘ ਬੱਲ, ਰਜਿੰਦਰ ਸਿੰਘ, ਬਲਬੀਰ ਸਿੰਘ, ਸਿਮਰਜੀਤ ਸਿੰਘ, ਹਰਪਾਲ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ ਬਰਾੜ, ਸਰਬਜੀਤ ਕੌਰ, ਹਰਦੀਪ ਕੌਰ, ਸਤਵੰਤ ਸਿੰਘ, ਮੋਹਨਦੀਪ ਸਿੰਘ, ਰੂਪ ਚੰਦ, ਅਜੇ ਕੁਮਾਰ, ਹਰਚਰਨ ਸਿੰਘ ਸੰਧੂ, ਕਰਨ ਕਲਿਆਣੀ, ਅਮਰਪਾਲ ਸਿੰਘ ਗਰੋਵਰ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀ ਅਤੇ ਅਫਸਰ ਹਾਜ਼ਰ ਸਨ।

Ads on article

Advertise in articles 1

advertising articles 2

Advertise