-->
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਤਿੰਨ ਜੁਲਾਈ ਤੋ 28 ਅਗਸਤ ਤੱਕ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਦੀਵਾਨ ਤਿੰਨ ਜੁਲਾਈ ਤੋ 28 ਅਗਸਤ ਤੱਕ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ
ਸਮਰਪਿਤ ਧਾਰਮਿਕ ਦੀਵਾਨ ਤਿੰਨ ਜੁਲਾਈ ਤੋ 28 ਅਗਸਤ ਤੱਕ
ਅੰਮ੍ਰਿਤਸਰ, 23 ਜੁਲਾਈ ( ਸੁਖਬੀਰ ਸਿੰਘ ) - ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ -ਛਾਇਆ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਨਾਮਵਰ ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ਼੍ਰੀ ਅੰਮ੍ਰਿਤਸਰ ਸਾਹਿਬ ਵੱਲੋ ਹਰ ਸਾਲ ਦੀ ਤਰ੍ਹਾ ਇਸ ਵਾਰ ਵੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਜੀ ਅਤੇ ਸ਼ਹਿਰ ਦੀਆ ਸੰਮੂਹ ਸੰਗਤਾਂ ਦੇ ਸਹਿਯੋਗ ਨਾਲ ਞੱਖ ਵੱਖ ਅਸਥਾਨਾਂ ਤੇ ਮੁੱਖ ਸੇਵਾਦਾਰ ਭਾਈ ਜਸਬੀਰ ਸਿੰਘ ਬੈਂਕ ਵਾਲਿਆ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਤਿੰਨ ਜੁਲਾਈ ਤੋ 28 ਅਗਸਤ ਤੱਕ ਹੋਣ ਵਾਲੇ ਗੁਰਮਿਤ ਸਮਾਗਮਾਂ ਦੀ ਲੜੀ ਦਾ 24 ਜੁਲਾਈ ਐਤਵਾਰ ਦਾ ਸਮਾਗਮ ਭਾਈ ਵੀਰ ਸਿੰਘ ਹਾਲ (ਅਸਥਾਨ )ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਸਵੇਰੇ 7 ਵਜੇ ਤੋ 9 30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ (ਡਿਠੇ ਸਭੇ ਥਾਵ  ਨਹੀ ਤੁਧੁ ਜੇਹਿਆ) ਵਿਸ਼ੇ ਉਪਰ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਾਈ ਸੁਖਬੀਰ ਸਿੰਘ ਹਜੂਰੀ ਰਾਗੀ ਬੀਬੀ ਭਜਨ ਕੌਰ ਪਰਵਿੰਦਰ ਕੌਰ ਸਿਮਰਪ੍ਰੀਤ ਕੌਰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾ ਨੂੰ ਨਿਹਾਲ ਕਰਨਗੇ ਪ੍ਰੈਸ ਸਕੱਤਰ ਭਾਈ ਦਵਿੰਦਰ ਸਿੰਘ ਜੀ ਨੇ ਸਮਾਜ ਦੇ ਹਰ ਵਰਗ ਦੇ ਲੋਕਾ ਨੂੰ ਨਿਮਰਤਾ ਸਹਿਤ ਬੇਨਤੀ ਕਰਦਿਆਂ ਕਿਹਾ ਕਿ ਆਪਣੇ ਜਰੂਰੀ ਰੁਝੇਵਿਆ ਨੂੰ ਲਾਂਭੇ ਕਰਦਿਆ ਇਸ ਚ ਹਾਜ਼ਰੀਆਂ ਭਰ ਕੇ ਆਪਣੇ ਜੀਵਨ ਨੂੰ ਸਫਲਾ ਕਰੋ।ਫੋਨ ਤੇ ਗੱਲਬਾਤ ਦੌਰਾਨ ਉਨ੍ਹਾ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ 28 ਅਗਸਤ ਸਵੇਰੇ  7 ਵਜੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ੀ ਰਾਮਸਰ ਸਾਹਿਬ ਤੋ ਅਰੰਭ ਹੋ ਵੱਖ ਵੱਖ ਬਜਾਰਾਂ  ਚੋ ਹੁੰਦਾ ਹੋਇਆ ਸਚਖੰਡ ਸ਼ੀ ਹਰਿਮੰਦਰ ਸਾਹਿਬ  ਪੁੱਜੇਗਾ ।ਉਨਾ ਸੰਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪਰਿਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਿਲ ਹੋਣ ਲਈ ਬੇਨਤੀ ਕੀਤੀ ਗਈ।।

Ads on article

Advertise in articles 1

advertising articles 2

Advertise