-->
ਸਾਂਸਦ ਸਿਮਰਨਜੀਤ ਸਿੰਘ ਮਾਨ ਮਰਿਆਦਾ ‘ਚ ਰਹਿ ਕੇ ਸ਼ਹੀਦਾਂ ਬਾਰੇ ਬੋਲਣ: ਧਰਨਾ

ਸਾਂਸਦ ਸਿਮਰਨਜੀਤ ਸਿੰਘ ਮਾਨ ਮਰਿਆਦਾ ‘ਚ ਰਹਿ ਕੇ ਸ਼ਹੀਦਾਂ ਬਾਰੇ ਬੋਲਣ: ਧਰਨਾ

ਸਾਂਸਦ ਸਿਮਰਨਜੀਤ ਸਿੰਘ ਮਾਨ
ਮਰਿਆਦਾ ‘ਚ ਰਹਿ ਕੇ ਸ਼ਹੀਦਾਂ ਬਾਰੇ ਬੋਲਣ: ਧਰਨਾ
ਅੰਮ੍ਰਿਤਸਰ,17 ਜੁਲਾਈ ( ਸੁਖਬੀਰ ਸਿੰਘ ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਐਸ.ਸੀ. ਵਿੰਗ ਦੇ ਮੀਤ ਪ੍ਰਧਾਨ ਸ੍ਰੀ ਰਾਜ ਕੁਮਾਰ ਧਰਨਾ ਨੇ ਅੱਜ ਇਕ ਮੀਟਿੰਗ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਦੀ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਕੀਤੀ ਗਈ ਟਿੱਪਣੀ ਬਹੁਤ ਹੀ ਨਿੰਦਣਯੋਗ ਹੈ ਅਤੇ ਉਹ ਤੁਰੰਤ ਬਿੰਨ੍ਹਾਂ ਸ਼ਰਤ ਮੁਆਫੀ ਮੰਗਣ। ਸ੍ਰੀ ਧਰਨਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਮੈਂਬਰ ਹੁੰਦੇ ਹੋਏ ਉਨ੍ਹਾਂ ਇਹ ਮੁੱਦਾ ਕਈ ਵਾਰ ਪਾਰਲੀਮੈਂਟ ਵਿਚ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਸਾਰਿਆਂ ਲਈ  ਆਦਰਸ਼ ਹਨ ਅਤੇ ਸਿਮਰਨਜੀਤ ਸਿੰਘ ਮਾਨ ਨੂੰ ਮਰਿਆਦਾ ‘ਚ ਰਹਿ ਕੇ ਸ਼ਹੀਦਾਂ ਬਾਰੇ ਬੋਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਦੀ ਕੁਰਬਾਨੀ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਨੇ ਛੋਟੀ ਉਮਰ ਵਿਚ ਦੇਸ਼ ਲਈ ਆਪਣੀ ਕੁਰਬਾਨੀ ਦਿੱਤੀ ਸੀ, ਜਿੰਨ੍ਹਾਂ ਉੱਤੇ ਇਕੱਲੇ ਪੰਜਾਬ ਨੂੰ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਮਾਣ ਹੈ। ਸ੍ਰੀ ਧਰਨਾ ਨੇ ਅੱਗੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀ ਦੇਸ਼ ਵਿਚ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ, ਪਰ ਬੜੇ ਦੁੱਖ ਦੀ ਗੱਲ ਹੈ ਕਿ ਸਿਮਰਨਜੀਤ ਸਿੰਘ ਮਾਨ ਇਕ ਕੌਮੀ ਨਾਇਕ ਸ. ਭਗਤ ਸਿੰਘ ਨੂੰ ਅੱਤਵਾਦੀ ਕਹਿ ਕੇ ਉਨ੍ਹਾਂ ਦਾ ਨਿਰਾਦਰ ਕਰ ਰਹੇ ਹਨ। ਇਸ ਮੌਕੇ ਗੁਰਦੀਪ ਸਿੰਘ ਸੋਨੂੰ, ਪਾਰਸ ਭਾਟੀਆ, ਪਰਮਜੀਤ ਸਿੰਘ ਪੰਮਾ, ਰਮਨ ਕੁਮਾਰ, ਰਾਘਵ ਆਦਿ ਹਾਜ਼ਰ ਸਨ।

Ads on article

Advertise in articles 1

advertising articles 2

Advertise