-->
ਹਰਿਆਣਾ ਦੀ ਤਰਜ਼ ‘ਤੇ ਪੰਜਾਬ ਨੇ ਵੀ ਮੰਗੀ ਵੱਖਰੀ ਵਿਧਾਨ ਸਭਾ

ਹਰਿਆਣਾ ਦੀ ਤਰਜ਼ ‘ਤੇ ਪੰਜਾਬ ਨੇ ਵੀ ਮੰਗੀ ਵੱਖਰੀ ਵਿਧਾਨ ਸਭਾ

ਚੰਡੀਗੜ੍ਹ, 9 ਜੁਲਾਈ (ਕੁਲਦੀਪ ਸਿੰਘ) – ਕੇਂਦਰ ਸਰਕਾਰ ਨੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਮੰਗ ਨੂੰ ਸਵੀਕਾਰ
ਕਰ ਲਿਆ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ
ਕੇਂਦਰ ਤੋਂ ਵੱਖਰੀ ਵਿਧਾਨ ਸਭਾ ਬਣਾਉਣ ਲਏ ਜ਼ਮੀਨ ਅਲਾਟ ਕਰਨ ਦੀ ਅਪੀਲ ਕੀਤੀ ਹੈ। ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ..ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ ....
ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ .ਸੀਐਮ ਮਾਨ ਨੇ ਇੱਕ ਟਵਿਟ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਿਆਣਾ ਦੀ ਤਰਜ਼ ‘ਤੇ ਪੰਜਾਬ ਲਈ ਵੀ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ। ਇਸ ਲਈ ਵੀ ਕਿਰਪਾ ਕਰ ਕੇ ਕੇਂਦਰ ਸਰਕਾਰ ਚੰਡੀਗੜ੍ਹ ‘ਚ ਜ਼ਮੀਨ ਮੁਹੱਈਆ ਕਰਵਾਏ।

Ads on article

Advertise in articles 1

advertising articles 2

Advertise