-->
 ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 31 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਵਧੀਕ ਡਿਪਟੀ ਕਮਿਸ਼ਨਰ ਜਨਰਲ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 31 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਵਧੀਕ ਡਿਪਟੀ ਕਮਿਸ਼ਨਰ ਜਨਰਲ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 31 ਅਗਸਤ ਨੂੰ
ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਵਧੀਕ ਡਿਪਟੀ ਕਮਿਸ਼ਨਰ ਜਨਰਲ
ਅੰਮ੍ਰਿਤਸਰ, 30 ਅਗਸਤ ( ਸੁਖਬੀਰ ਸਿੰਘ) - ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ 31 ਅਗਸਤ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਰੈਡਸਟੇਡ, ਹਰਬਲ ਲਾਈਫ਼, ਮਾਰੂਤੀ ਸਾਜੂਕੀ ਅਤੇ ਮੈਕਸਲਾਈਫ਼ ਇੰਸ਼ੋਰੈਂਸ ਪ੍ਰਾਈਵੇਟ ਲਿਮਿ. ਵੱਲੋਂ ਭਾਗ ਲਿਆ ਜਾਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਕਸਟਮਰ ਕੇਅਰ ਐਕਜ਼ਕਿਊਟਿਵ, ਸੁਪਰਵਾਈਜ਼ਰ, ਟੈਲੀਕਾਲਰ, ਸੇਲਜ਼ ਐਂਡ ਮਾਰਕੀਟਿੰਗ, ਇੰਗਲਿਸ਼ ਟੇ੍ਰਨਿਰ ਅਤੇ ਰਕਸ਼ਕ ਅਫ਼ਸਰ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਅਤੇ ਵੱਧ ਤੋਂ ਵੱਧ ਗਰੈਜ਼ੂਏਟ ਹੋਵੇਗੀ। ਇਸ ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ। ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 31 ਅਗਸਤ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸ਼ੈਸ਼ਨ ਕੋਰਟ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ। 

Ads on article

Advertise in articles 1

advertising articles 2

Advertise