-->
ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ(418 )ਵੇ ਪ੍ਰਕਾਸ਼ ਪੁਰਬ ਮੋਕੇ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਗਿਆ ਮਹਾਨ ਕੀਰਤਨ ਦਰਬਾਰ

ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ(418 )ਵੇ ਪ੍ਰਕਾਸ਼ ਪੁਰਬ ਮੋਕੇ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਗਿਆ ਮਹਾਨ ਕੀਰਤਨ ਦਰਬਾਰ

ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ (418)ਵੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ
ਸਜਾਇਆ ਗਿਆ ਮਹਾਨ ਕੀਰਤਨ ਦਰਬਾਰ
ਅੰਮ੍ਰਿਤਸਰ, 28 ਅਗਸਤ ( ਸੁਖਬੀਰ ਸਿੰਘ ) - ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 418 ਵੇਂ ਪਹਿਲੇ ਪ੍ਰਕਾਸ਼ ਪੁਰਬ ਦੀ ਖੁਸ਼ੀ ਚ ਜੀਵਨ ਜੁਗਿਤ ਸਮਾਗਮਾ ਦੀ ਲੜੀ ਤਹਿਤ 3 ਜੁਲਾਈ ਤੋ 27 ਅਗਸਤ ਤੱਕ ਸਿਫਤੀ ਦੇ ਘਰ ਵੱਖ ਵੱਖ ਅਸਥਾਨਾ ਤੇ ਧਾਰਮਿਕ ਦੀਵਾਨ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਨੇਜਰ ਸ਼ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਸਜਾਏ ਗਏ ।ਬੀਤੀ ਰਾਤ ਗੁਰਦੁਆਰਾ ਸ਼੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ ।ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਪੰਥ ਪ੍ਰਸਿੱਧ ਰਾਗੀ ਭਾਈ ਤਜਿੰਦਰ ਸਿੰਘ ਸ਼ਿਮਲੇ ਵਾਲੇ ਭਾਈ ਜਗਦੀਪ ਸਿੰਘ ਹਜੂਰੀ ਰਾਗੀ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਮਹਾਨ ਵਿਦਵਾਨ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡ ਭਾਈ ਦਵਿੰਦ ਸਿੰਘ ਸੋਹਾਨੇ ਵਾਲੇ ਆਦਿ ਵਲੋ ਗੁਰਬਾਣੀ ਦੇ ਰਸਭਿਨੇ ਕੀਰਤਨ ਦੀ ਛਹਿਬਰ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ ।ਇਸ ਮੌਕੇ ਉਚੇਚੇ ਤੌਰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਜੀ ਨੇ ਦੱਸਿਆ ਕਿ ਅੱਜ ਦੇ ਦਿਨ  418 ਸਾਲ ਪਹਿਲੇ ਜਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਰੂਪ ਨੂੰ ਹਰਿਮੰਦਿਰ ਸਾਹਿਬ ਲਿਜਾਇਆ ਗਿਆ ਤਦ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਚੌਰ ਸਾਹਿਬ ਦੀ ਸੇਵਾ ਨਿਭਾਈ।ਪੂਰਨ ਬ੍ਰਹਮ ਗਿਆਨੀ ਬਾਬਾ ਬੁਢਾ ਜੀ ਜਿੰਨਾ ਦੀ ਉਮਰ ਉਸ ਵਕਤ (98) ਸਾਲ ਸੀ ਆਪਣੇ ਸੀਸ ਤੇ ਗੁਰੂ ਗ੍ਰੰਥ ਸਾਹਿਬ ਚੁਕ  ਕੇ ਨੰਗੇ ਪੈਰ ਸ਼ਬਦ ਗਾਇਨ ਕਰਦਿਆ ਸਚਖੰਡ ਸ਼ ਹਰਿਮੰਦਿਰ ਸਾਹਿਬ ਪਹੁੰਚੇ ।ਪਰਕਾਸ਼ ਕਰਨ ਉਪਰੰਤ ਪਹਿਲਾ ਹੁਕਮ ਨਾਮਾ  (ਸੰਤਾ ਕੇ ਕਾਰਜ ਆਪ ਖਲੋਇਆ ਹਰ ਕੰਮ ਕਰਾਵਨ ਆਇਆ ਰਾਮ ।। ਇਸ ਮੌਕੇ ਡੀ ਸੀ  ਪੀ ਸ੍ ਪਰਮਿੰਦਰ ਸਿੰਘ ਭੰਡਾਲ ਨੇ ਗੁਰੂ ਚਰਨਾ ਚ ਹਾਜ਼ਰੀ ਭਰੀ ਅਤੇ ਕੀਰਤਨ ਦਾ ਰਸ ਮਾਣਿਆ ।ਦੱਸਣਯੋਗ ਹੈ ਕਿ ਗੁਰੂ ਘਰ ਅਨਿਨ ਸੇਵਕ ਭੰਡਾਲ ਸਾਹਿਬ ਰੋਜਾਨਾ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਜੀ ਦੀ ਸੇਵਾ ਨਿਭਾਉਂਣ ਉਪਰੰਤ ਪਹਿਲਾ ਹੁਕਮ ਨਾਮਾ ਸਰਵਣ ਕਰਣ ਉਪਰੰਤ   ਹੋਰ ਕਾਰ ਵਿਹਾਰ ਕਰਦੇ ਹਨ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਸ੍ਰ ਸੁਲੱਖਣ ਸਿੰਘ ਭੰਗਾਲੀ ਅਤੇ ਸੰਸਥਾ ਦੇ ਅਹੁਦੇਦਾਰਾ ਵਲੋ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

Ads on article

Advertise in articles 1

advertising articles 2

Advertise