-->
ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਵਿਖੇ ਮਨਾਇਆ ਗਿਆ ਰਾਸਟਰੀ ਖੇਡ ਦਿਵਸ

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਵਿਖੇ ਮਨਾਇਆ ਗਿਆ ਰਾਸਟਰੀ ਖੇਡ ਦਿਵਸ

ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ
ਅੰਮ੍ਰਿਤਸਰ ਵਿਖੇ ਮਨਾਇਆ ਗਿਆ ਰਾਸਟਰੀ ਖੇਡ ਦਿਵਸ
ਅੰਮ੍ਰਿਤਸਰ, 30 ਅਗਸਤ ( ਸੁਖਬੀਰ ਸਿੰਘ ) - ਸਰੀਰ ਨੂੰ ਚੁਸਤ ਫੁਰਤੀਲਾ ਅਤੇ ਤੰਦਰੁਸਤ ਰੱਖਣ ਲਈ ਖੇਡ ਬਹੁਤ ਲਾਜਮ ਹੈ। ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵਪੂਰਨ ਸਥਾਨ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਖੇਡਾਂ ਪ੍ਰਤੀ ਦਿਲਚਸਪੀ ਅਤੇ ਜਾਗਰੂਕਤਾ ਵਧਾਉਣ ਲਈ ਬੀਤੇ ਦਿਨ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਅੰਮ੍ਰਿਤਸਰ ਵਿਖੇ ਰਾਸਟਰੀ ਖੇਡ ਦਿਵਸ ਮਨਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਇਹ ਦਿਵਸ ਹਰ ਸਾਲ 29 ਅਗਸਤ ਨੂੰ ‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ’ ਦੇ ਜਨਮ ਦਿਹਾੜੇ ਨੂੰ ਯਾਦ ਕਰਦੇ ਹੋਏ ਮਨਾਇਆ ਜਾਂਦਾ ਹੈ। ਇਸ ਮੌਕੇ ਸਰੀਰਿਕ ਸਿੱਖਿਆ ਵਿਭਾਗ ਵੱਲੋਂ ਬਾਸਕਟ ਬਾਲ ਅਤੇ ਖੋ ਖੋ ਦੇ ਸੋਅ ਮੈਚ ਕਰਵਾਏ ਗਏ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। 
ਡਾ. ਦਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ‘ਤੰਦਰੁਸਤ ਸਰੀਰ ਨਿਰੋਗ ਕਾਇਆ’ ਕੇਵਲ ਤੇ ਕੇਵਲ ਖੇਡਾਂ ਵਿੱਚ ਭਾਗ ਲੈਣ ਨਾਲ ਪ੍ਰਾਪਤ ਹੁੰਦੀ ਹੈ । ਸਰੀਰਕ ਅਤੇ ਦਿਮਾਗੀ ਪੱਖੋਂ ਅਸੀਂ ਖੇਡਾਂ ਨਾਲ ਮਜਬੂਤ ਬਣਦੇ ਹਾਂ, ਇਹ ਸਾਡਾ ਸਰੀਰਕ ਮਾਨਸਿਕ ਅਤੇ ਸਮਾਜਕ ਵਿਕਾਸ ਕਰਦੀਆਂ ਹਨ। ਇਸ ਮੌਕੇ ਕਾਲਜ ਕੌਂਸਲ ਮੈਂਬਰ ਸਿੱਖਿਆ ਵਿਭਾਗ ਦੇ ਇੰਚਾਰਜ ਅਤੇ ਸਟਾਫ ਹਾਜਰ ਰਹੇ।  

Ads on article

Advertise in articles 1

advertising articles 2

Advertise