-->
ਬੀ.ਬੀ.ਕੇ.ਡੀ.ਏ.ਵੀ. ਕਾਲਜ 'ਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ 'ਤੇ ਚਿੱਤਰ ਪ੍ਰਦਰਸ਼ਨੀ ਦਾ ਦੂਜਾ ਦਿਨ

ਬੀ.ਬੀ.ਕੇ.ਡੀ.ਏ.ਵੀ. ਕਾਲਜ 'ਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ 'ਤੇ ਚਿੱਤਰ ਪ੍ਰਦਰਸ਼ਨੀ ਦਾ ਦੂਜਾ ਦਿਨ

ਬੀ.ਬੀ.ਕੇ.ਡੀ.ਏ.ਵੀ. ਕਾਲਜ 'ਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ 'ਤੇ
ਚਿੱਤਰ ਪ੍ਰਦਰਸ਼ਨੀ ਦਾ ਦੂਜਾ ਦਿਨ
ਅੰਮ੍ਰਿਤਸਰ, 30 ਅਗਸਤ ( ਸੁਖਬੀਰ ਸਿੰਘ ) -ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ ਉੱਤੇ ਵੱਖੋ ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮਨ ਵਿਚ ਇਕ ਤਿੰਨ ਰੋਜ਼ਾ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦੇ ਦੂਜੇ ਦਿਨ ਪੀ.ਆਈ.ਬੀ. ਦੇ ਏ.ਡੀ.ਜੀ. ਰਾਜਿੰਦਰ ਚੌਧਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਏ.ਡੀ.ਜੀ. ਰਾਜਿੰਦਰ ਚੌਧਰੀ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵੱਡੇ ਪੱਧਰ ਉੱਤੇ ਕੁਰਬਾਨੀਆਂ ਕੀਤੀਆਂ ਗਈਆਂ ਹਨ, ਇਸ ਕਰਕੇ ਆਪਣੇ ਵਿਰਸੇ ਉੱਤੇ ਮਾਣ ਕਰਦਿਆਂ ਉਸਨੂੰ ਸੰਜੋ ਕੇ ਰੱਖਣ ਦੀ ਲੋੜ ਹੈ। ਰਾਜਿੰਦਰ ਚੌਧਰੀ ਵੱਲੋਂ ਇਸ ਮੌਕੇ ਅਜ਼ਾਦੀ ਕੁਐਸਟ ਐਪ ਬਾਰੇ ਜਾਣਕਾਰੀ ਦਿੰਦਿਆਂ ਇੱਕ ਕਵਿਜ਼ ਕੰਪੀਟੀਸ਼ਨ ਦਾ ਆਯੋਜਨ ਵੀ ਕੀਤਾ ਗਿਆ। ਮੰਚ ਤੋਂ ਬੋਲਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ਦੇ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ। ਪ੍ਰਦਰਸ਼ਨੀ ਤੋਂ ਇਲਾਵਾ ਇਸ ਮੌਕੇ ਬੱਚਿਆਂ ਦੇ ਪੇਂਟਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ, ਜਿਸ ਮਗਰੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 
ਇਸ ਦੌਰਾਨ ਮੰਚ ਤੇ ਕਲਾਕਾਰਾਂ ਅਤੇ ਵਿਦਿਆਥੀਆਂ ਵੱਲੋਂ ਦੇਸ਼ਭਗਤੀ ਦੀ ਥੀਮ ਉੱਤੇ ਅਧਾਰਿਤ ਖਿੱਚਵੀਂ ਪੇਸ਼ਕਾਰੀਆਂ ਨੇ ਸਮਾਂ ਬੰਨ ਦਿੱਤਾ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵਲੋਂ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਜਾ ਰਹੇ ਨੇ। 


Ads on article

Advertise in articles 1

advertising articles 2

Advertise