-->
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਸਨੀ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਸਨੀ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ
ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਸਨੀ ਸ਼ਰਮਾ
ਅੰਮ੍ਰਿਤਸਰ, 10 ਅਗਸਤ ( ਸੁਖਬੀਰ ਸਿੰਘ ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਜ਼ਮਾਨਤ ਮਿਲਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਸੋਸ਼ਲ ਮੀਡੀਆ ਤੇ ਵੱਡੀ ਗਿਣਤੀ ਵਿੱਚ ਵਰਕਰਾਂ ਵੱਲੋਂ ਆਪਣੀ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ । ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਸੰਨੀ ਸ਼ਰਮਾ ਨੇ ਕਿਹਾ ਕਿ ਮਜੀਠੀਆ ਸਾਬ ਉਪਰ ਕਾਂਗਰਸ ਸਰਕਾਰ ਨੇ ਝੂਠਾ ਪਰਚਾ  ਦਰਜ ਕੀਤਾ ਸੀ । ਕੇਸ ਵਿੱਚ ਕਿਹਾ ਗਿਆ ਸੀ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ । ਮਜੀਠੀਆ ਨੇ ਉਸ ਨੂੰ ਕਾਰ ਅਤੇ ਗੰਨਮੈਨ ਦਿੱਤੇ ਸਨ । ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ । ਇਸ ਤੋਂ ਇਲਾਵਾ ਉਹ ਦਬਾਅ ਪਾ ਕੇ ਨਸ਼ਾ ਦਵਾਉਂਦਾ ਰਿਹਾ । ਉਸ ‘ ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਨ ਦਾ ਵੀ ਇਲਜ਼ਾਮ ਲਗਾਏ ਗਏ ਸਨ ਇਹ ਸਾਰੇ ਇਲਜ਼ਾਮ ਬੇਬੁਨਿਆਦ ਸਾਬਿਤ ਹੋਏ ਅਤੇ ਸੱਚ ਦੀ ਜਿੱਤ ਹੋਈ।।

Ads on article

Advertise in articles 1

advertising articles 2

Advertise