-->
ਡੈਮੋਕਰੇਟਿਕ ਇੰਪਲਾਈਜ਼ ਫਰੰਟ ਉਮੀਦਵਾਰਾਂ ਨੇ ਸਾਲਾਨਾ ਚੋਣਾਂ ਲਈ ਕੀਤੇ ਨਾਮਜਦਗੀ ਪੱਤਰ ਦਾਖਲ

ਡੈਮੋਕਰੇਟਿਕ ਇੰਪਲਾਈਜ਼ ਫਰੰਟ ਉਮੀਦਵਾਰਾਂ ਨੇ ਸਾਲਾਨਾ ਚੋਣਾਂ ਲਈ ਕੀਤੇ ਨਾਮਜਦਗੀ ਪੱਤਰ ਦਾਖਲ

ਡੈਮੋਕਰੇਟਿਕ ਇੰਪਲਾਈਜ਼ ਫਰੰਟ ਉਮੀਦਵਾਰਾਂ ਨੇ ਸਾਲਾਨਾ
ਚੋਣਾਂ ਲਈ ਕੀਤੇ ਨਾਮਜਦਗੀ ਪੱਤਰ ਦਾਖਲ
ਪਾਰਟੀ ਬੀਤੇ ਦੋ ਵਰ੍ਹੇਆਂ ਦਾ ਦੁਹਰਾਏਗੀ ਇਤਿਹਾਸ ਅਤੇ ਬਣਾਏਗੀ ਹੈਟ੍ਰਿਕ: ਰਜ਼ਨੀਸ਼ ਭਾਰਦਵਾਜ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ 31 ਅਕਤੂਬਰ ਨੂੰ ਹੋਣ ਜਾ ਰਹੀਆਂ ਦੀਆਂ ਚੋਣਾਂ ਲਈ ਅੱਜ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਦੀ ਟੀਮ ਨੇ ਰਿਟਰਨਿੰਗ ਅਫਸਰ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਮੌਕੇ ਤੇ ਸੈਕੜਿਆਂ ਦੀ ਗਿਣਤੀ ਵਿਚ ਯੂਨੀਵਰਸਿਟੀ ਕਰਮਚਾਰੀ ਸ਼ਾਮਲ ਸਨ ਜਿਨ੍ਹਾਂ ਨੇ ਪ੍ਰਬੰਧਕੀ ਬਲਾਕ ਤੋਂ ਰੈਲੀ ਦੇ ਰੂਪ ਵਿਚ ਚੱਲ ਕੇ ਪਹਿਲਾਂ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿਖੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ। ਉਪਰੰਤ ‘ਡੈਮੋਕਰੇਟਿਕ ਇੰਪਲਾਈਜ਼ ਫਰੰਟ’ ਦੀ ਟੀਮ ਵੱਲੋਂ ਰਿਟਰਨਿੰਗ ਅਫਸਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਤੇ ਪ੍ਰੈਸ ਨੋਟ ਜਾਰੀ ਕਰਦਿਆਂ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਸ ਸਾਲ ਅਮਨ ਅਰੋੜਾ ਨੂੰ ਪ੍ਰਧਾਨ, ਕੁਲਜਿੰਦਰ ਸਿੰਘ ਬੱਲ ਨੂੰ ਸੀਨੀਅਰ ਮੀਤ ਪ੍ਰਧਾਨ, ਕਵਲਜੀਤ ਸਿੰਘ ਬਾਠ ਨੂੰ ਮੀਤ ਪ੍ਰਧਾਨ, ਕੰਵਲਜੀਤ ਕੁਮਾਰ ਨੂੰ ਸੰਝੁਕਤ ਸਕੱਤਰ, ਸੁਖਵਿੰਦਰ ਸਿੰਘ ਬਰਾੜ ਨੂੰ ਸਕੱਤਰ ਪਬਲਿਕ ਰਿਲੇਸ਼ਨ ਅਤੇ ਸਰਬਜੀਤ ਕੌਰ ਨੂੰ ਖਜ਼ਾਨਚੀ ਅਤੇ ਉਹ ਇਸ ਸਾਲ ਆਪ ਖੁੱਦ ਸਕੱਤਰ ਦੇ ਅਹੁੱਦੇ ਤੇ ਚੋਣਾਂ ਲੜ ਰਹੇ ਹਨ। ਜਦੋਂ ਕਿ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਕਾਰਜਕਾਰਨੀ ਵਿਚ ਹਰਦੀਪ ਕੌਰ ਸਰਾਂ, ਰੁਪਿੰਦਰ ਕੌਰ, ਸਤਵੰਤ ਸਿੰਘ ਬਰਾੜ, ਸੁਖਵੰਤ ਸਿੰਘ, ਆਤਮਾ ਰਾਮ, ਹਰਚਰਨ ਸਿੰਘ ਸੰਧੂ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਤਰਸੇਮ ਸਿੰਘ ਅਤੇ ਹਰੀ ਕਿਸ਼ੋਰ ਮੰਡਲ ਦੇ ਨਾਮ ਸ਼ਾਮਲ ਹਨ। ਇਸ ਮੌਕੇ ਤੇ ਬੋਲਦਿਆਂ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੈਕੜੇ ਕਰਮਚਾਰੀ ੳੇਨ੍ਹਾਂ ਦੇ ਗਰੁੱਪ ਵਿਚ ਸ਼ਾਮਲ ਹੋਏ ਹਨ ਅਤੇ ਕੁੱਝ ਚੋਣ ਵੀ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਤੀਰਾ ਹਮੇਸ਼ਾਂ ਹੀ ਸਮਾਜ ਭਲਾਈ ਦਾ ਰਿਹਾ ਹੈ ਅਤੇ ਕਿਸੇ ਕਿਸਮ ਦਾ ਵੈਰ ਵਿਰੋਧ ਉਨ੍ਹਾਂ ਦੀ ਪਾਰਟੀ ਕਿਸੇ ਕਰਮਚਾਰੀ ਪ੍ਰਤੀ ਨਹੀਂ ਰੱਖਦੀ ਹੈ ਅਤੇ ਅਗਾਮੀ ਭਵਿੱਖ ਵਿਚ ਵੀ ਉਹ ਸਮਾਜ ਕਲਿਆਣ ਦੇ ਕਾਰਜ ਕਰਦੇ ਰਹਿਣਗੇ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਰਮਚਾਰੀ ਉਨ੍ਹਾਂ ਦੀ ਟੀਮ ਨੂੰ ਭਾਰੀ ਮਤਦਾਨ ਕਰਕੇ ਹੈਟਟ੍ਰਿਕ ਬਣਾੳੇੁਣ ਵਿਚ ਸਫਲ ਕਰਨਗੇ ਅਤੇ ਉਹ ਚੋਣਾਂ ਵਾਲੇ ਦਿਨ ਤੱਕ ਕਰਮਚਾਰੀਆਂ ਦੇ ਕੰਮ ਕਰਵਾਉਣ ਲਈ ਵਚਨਬੱਧ ਹਨ। ਇਸ ਮੌਕੇ ਤੇ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੇ ਪ੍ਰਧਾਨ ਉਮੀਦਵਾਰ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾਂ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੁਹਿਰਦਤਾ ਪੂਰਵਕ ਕੰਮ ਕਰਵਾਉਂਦੀ ਰਹੀ ਹੈ ਅਤੇ ਚੋਣਾਂ ਵਾਲੇ ਦਿਨ ਤੱਕ ਕਰਮਚਾਰੀਆਂ ਦੇ ਕੰਮ ਹੁੰਦੇ ਰਹਿਣਗੇ। ਉਨ੍ਹਾਂ ਨੇ ਆਉਣ ਵਾਲੀਆਂ 31 ਅਕਤੂਬਰ ਨੂੰ ਹੋਣ ਵਾਲੀਆਂ ਨਾਨ-ਟੀਚਿੰਗ ਚੋਣਾਂ ਵਿਚ ਕਰਮਚਾਰੀਆਂ ਨੂੰ ਉਨ੍ਹਾਂ ਦੀ ਪਾਰਟੀ ਜਿਸ ਦਾ ਚੋਣ ਨਿਸ਼ਾਨ ਚੋਣ ਨਿਸ਼ਾਨ ‘ਗੁਲਾਬ ਦਾ ਫੁੱਲ’ ਹੈ ਦੇ ਹੱਕ ਵਿਚ ਭੁਗਤਣ ਦੀ ਬੇਨਤੀ ਵੀ ਕੀਤੀ। ਇਸ ਮੌਕੇ ਤੇ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੇ ਕਨਵੀਨਰ ਹਰਵਿੰਦਰ ਕੌਰ, ਜੋਬਨਜੀਤ ਕੌਰ, ਜਗੀਰ ਸਿੰਘ ਸਮੇਤ ਅਜਮੇਰ ਸਿੰਘ, ਅਸ਼ਵਨੀ ਕੁਮਾਰ, ਮੁਖਤਾਰ ਸਿੰਘ, ਮੋਹਨਦੀਪ ਸਿੰਘ, ਵਰਿੰਦਰ ਸਿੰਘ, ਪਰਮਜੀਤ ਸਿੰਘ, ਜਸਬੀਰ ਸਿੰਘ, ਪੁਨਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਮਹਿਲਾ ਅਤੇ ਪੁਰਸ਼ ਕਰਮਚਾਰੀ ਹਾਜ਼ਰ ਸਨ।

Ads on article

Advertise in articles 1

advertising articles 2

Advertise