-->
15 ਨਵੰਬਰ ਨੂੰ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ - ਮੈਨੇਜਰ ਹਰਪ੍ਰੀਤ ਸਿੰਘ

15 ਨਵੰਬਰ ਨੂੰ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ - ਮੈਨੇਜਰ ਹਰਪ੍ਰੀਤ ਸਿੰਘ

15 ਨਵੰਬਰ ਨੂੰ ਮਨਾਇਆ ਜਾਵੇਗਾ ਧੰਨ ਧੰਨ ਬਾਬਾ ਦੀਪ ਸਿੰਘ
ਜੀ ਦਾ ਸ਼ਹੀਦੀ ਦਿਹਾੜਾ - ਮੈਨੇਜਰ ਹਰਪ੍ਰੀਤ ਸਿੰਘ
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) - ਦਮਦਮੀ ਟਕਸਾਲ ਦੇ ਪਹਿਲੇ ਮੁਖੀ ਮਹਾਂਬਲੀ ਯੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਇਤਿਹਾਸਿਕ ਅਸਥਾਨ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਵਿਖੇ 15 ਨਵੰਬਰ ਦਿਨ ਮੰਗਲਵਾਰ ਨੂੰ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸ ਸੰਬਧੀ ਜਾਣਕਾਰੀ ਦਿੰਦਿਆਂ ਗੁਰਦਆਰਾ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤ ਵੇਲੇ 2 ਵਜੇ ਤੋਂ 5 ਵਜੇ ਤੱਕ ਸੁਖਮਨੀ ਸਾਹਿਬ ਜੀ ਪਾਠ ਹੋਵੇਗਾ ਅਤੇ 5 ਵਜੇ ਤੋਂ 8 ਵਜੇ ਤੱਕ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ ਸਵੇਰੇ 8.30 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੇ ਭੋਗ ਪੈਣਗੇ 9.30 ਵਜੇ ਤੋਂ ਧਾਰਮਿਕ ਦੀਵਾਨ ਸਜਣਗੇ ਜਿਸ ਵਿੱਚ ਢਾਡੀ ਕਵੀਸ਼ਰੀ ਜਥੇ , ਪ੍ਰਚਾਰਕ ਬਾਬਾ ਜੀ ਦੇ ਸ਼ਹੀਦੀ ਸੰਬਧੀ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਕਵੀ ਦਰਬਾਰ ਹੋਵੇਗਾ ਜਿਸ ਵਿੱਚ ਪੰਥ ਪ੍ਰਸਿੱਧ ਕਵੀ ਆਪਣੀਆਂ ਕਵਿਤਾਵਾਂ ਰਾਹੀਂ ਬਾਬਾ ਜੀ ਦੇ ਜੀਵਨ ਤੇ ਰੌਸ਼ਨੀ ਪਾਉਣਗੇ ਸ਼ਾਮ 4 ਵਜੇ ਤੋਂ ਵਿਸ਼ੇਸ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਸਿੰਘ ਸਾਹਿਬਾਨ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ ਅਤੇ ਇਸ ਮੌਕੇ ਸਿੰਘ ਸਾਹਿਬਾਨ ਅਤੇ ਐਸ ਜੀ ਪੀ ਸੀ ਪ੍ਰਧਾਨ ਸਾਹਿਬ ਉਚੇਚੇ ਤੌਰ ਤੇ ਹਾਜ਼ਰੀ ਲਗਵਾਉਣਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। 

Ads on article

Advertise in articles 1

advertising articles 2

Advertise