-->
ਸਿਵਲ ਸਰਜਨ ਵਲੋ ਵਿਸ਼ੇਸ ਡੈਂਟਲ ਪੰਦਰਵਾੜੇ ਦਾ ਕੀਤਾ ਸ਼ੁਭਆਰੰਭ

ਸਿਵਲ ਸਰਜਨ ਵਲੋ ਵਿਸ਼ੇਸ ਡੈਂਟਲ ਪੰਦਰਵਾੜੇ ਦਾ ਕੀਤਾ ਸ਼ੁਭਆਰੰਭ

ਸਿਵਲ ਸਰਜਨ ਵਲੋ ਵਿਸ਼ੇਸ ਡੈਂਟਲ
ਪੰਦਰਵਾੜੇ ਦਾ ਕੀਤਾ ਸ਼ੁਭਆਰੰਭ
ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਦੀ ਰਹਿਨੂਮਾਈ ਹੇਠ ਅਤੇ ਜਿਲਾ੍ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ ਜਗਨਜੋਤ ਕੋਰ ਵਲੋ ਮਿਤੀ 14 ਨਵੰਬਰ ਤੋਂ 29 ਨਵੰਬਰ ਤੱਕ ਵਿਸ਼ੇਸ਼ ਡੈਂਟਲ ਪੰਦਰਵਾੜਾ ਦਾ ਸ਼ੁਭ ਆਰੰਭ ਸਿਵਲ ਹਸਪਤਾਲ ਵਿਖੇ ਤੋਂ ਕੀਤਾ ਗਿਆ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਚਰਨਜੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਭਰ ਵਿੱਚ ਸਾਰੀਆ ਸਿਹਤ ਸੰਸਥਾਵਾ ਵਿੱਚ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈੰਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾ ਵਿੱਚ ਲਗਭਗ 10,000 ਤੋਂ ਵੱਧ ਮਰੀਜਾ ਵਲੋਂ ਲਾਭ ਉਠਾਇਆ ਜਾਵੇਗਾ ਅਤੇ 160 ਦੇ ਗਰੀਬ ਮਰੀਜਾ ਨੂੰ ਡੈਂਚਰ ਮੁਫਤ ਦਿੱਤੇ ਜਾਣਗੇ। ਇਸ ਤੋ ਇਲਾਵਾ ਵੱਖ-ਵੱਖ ਸਕੁਲਾਂ ਵਿਚ ਜਾ ਕੇ ਬੱਚਿਆ ਦੇ ਦੰਦਾ ਦਾ ਚੈਕ-ਅੱਪ ਵੀ ਕੀਤਾ ਜਾਵੇਗਾ, ਬੱਚਿਆ ਨੂੰ ਮੁਫਤ ਡੈਂਟਲ ਕਿੱਟਾਂ ਵੀ ਵੰਡੀਆ ਜਾਣਗੀਆਂ। ਇਸ ਤੋਂ ਇਲਾਵਾ ਸਕੂਲਾਂ ਵਿਚ ਪੋਸਟਰ ਅਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ ਅਤੇ ਜਿਲੇ ਭਰ ਦੇ ਸਾਰੇ ਡੇਰੇ ਅਤੇ ਪਛੜੇ ਇਲਾਕਿਆ ਵਿੱਚ ਵਿਸ਼ੇਸ਼ ਜਾਗਰੁਕਤਾ ਕੈਪ ਲਗਾਕੇ ਲੋਕਾ ਨੂੰ ਦੰਦਾ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਰਾਜੂ ਚੌਹਾਨ, ਸੀਨੀਅਰ ਮੈਡੀਕਲ ਅਫਸਰ ਡਾ ਚੰਦਰ ਮੋਹਨ, ਡਾ ਸੁਖਦੇਵ ਸਿੰਘ ਅਟਵਾਲ ਅਤੇ ਸਮੂਹ ਸਟਾਫ ਹਾਜਰ ਸੀ।
 

Ads on article

Advertise in articles 1

advertising articles 2

Advertise