-->
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕੇ ਵਿਖੇ ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਗਮ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕੇ ਵਿਖੇ ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਗਮ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕੇ ਵਿਖੇ
ਕਰਵਾਇਆ ਗਿਆ ਸਲਾਨਾ ਇਨਾਮ ਵੰਡ ਸਮਾਗਮ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) - ਪ੍ਰਿੰਸੀਪਲ ਮੈਡਮ ਮੋਨਿਕਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਲੜਕੇ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਅਤੇ ਡਿਪਟੀ ਸਿੱਖਿਆ ਅਫ਼ਸਰ ਸ੍ਰ ਬਲਰਾਜ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਇਸ ਮੌਕੇ ਸਲਾਨਾ ਪ੍ਰੀਖਿਆ ਵਿੱਚ ਪਹਿਲੀਆਂ ਪੁਜੀਸ਼ਨਾਂ ਤੇ ਰਹਿਣ ਵਾਲੇ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ ਗਿਆ
ਇਸ ਦੇ ਨਾਲ ਹੀ ਰਾਜ ਪੱਧਰ, ਜ਼ਿਲ੍ਹਾ ਪੱਧਰ ਤੇ ਵੱਖ ਵੱਖ ਮੁਕਾਬਲਿਆਂ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਜੇਤੂ ਕੱਪ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਜੀ ਨੇ ਵਿਦਿਆਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਵਿਭਾਗ ਵਿੱਚ ਚਲਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਡਿਪਟੀ ਸਿੱਖਿਆ ਅਫ਼ਸਰ ਸ੍ਰ ਬਲਰਾਜ ਸਿੰਘ ਢਿੱਲੋਂ ਨੇ ਵਿਦਿਆਥੀਆਂ ਦੀ ਵਧੀਆ ਕਾਰਗੁਜਾਰੀ ਲਈ ਵਧਾਈ ਦਿੱਤੀ ਇਸ ਮੌਕੇ ਪ੍ਰਿੰਸਪਲ ਮੈਡਮ ਮੋਨਿਕਾ ਨੇ ਆਏ ਹੋਏ ਵਿਸ਼ੇਸ਼ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਸਮਾਜ ਸੇਵੀ ਸ੍ਰ ਨਵਨੀਤ ਸਿੰਘ ਗਰੋਵਰ,ਸ੍ਰ ਹਰਚਰਨ ਸਿੰਘ, ਪ੍ਰਿੰਸੀਪਲ ਮਨਮੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।

Ads on article

Advertise in articles 1

advertising articles 2

Advertise