-->
ਖ਼ਾਲਸਾ ਕਾਲਜ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਖ਼ਾਲਸਾ ਕਾਲਜ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਖ਼ਾਲਸਾ ਕਾਲਜ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ
ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
6 ਨਵੰਬਰ ਤੱਕ ਕੱਢੀਆਂ ਜਾਣਗੀਆਂ ਪ੍ਰਭਾਤ ਫ਼ੇਰੀਆਂ : ਪ੍ਰਿੰ: ਡਾ. ਮਹਿਲ ਸਿੰਘ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) - ਖ਼ਾਲਸਾ ਕਾਲਜ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਪ੍ਰਭਾਤ ਫੇਰੀਆਂ ਦੀ ਆਰੰਭਤਾ ਕੀਤੀ ਗਈ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਆਪਣੀ ਮਹਾਨ ਧਾਰਮਿਕ ਪ੍ਰੰਪਰਾ ਨੂੰ ਸੇਵਾਭਾਵ ਤੇ ਪੂਰੀ ਲਗਨ ਨਾਲ ਨਿਭਾਅ ਰਿਹਾ ਹੈ। ਕਾਲਜ ਵੱਲੋਂ ਆਪਣੀ ਪ੍ਰੰਪਰਾ ਅਨੁਸਾਰ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ’ਚ ਹੁਮ-ਹਮਾ ਕੇ ਹੋਸਟਲ ਵਿਦਿਆਰਥੀ,ਅਧਿਆਪਕ ਅਤੇ ਹੋਰ ਸਟਾਫ ਹਿੱਸਾ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਪ੍ਰਭਾਤ ਫੇਰੀਆਂ 2 ਤੋਂ ਲੈ ਕੇ 6 ਨਵੰਬਰ ਤੱਕ ਕੱਢੀਆਂ ਜਾਣਗੀਆਂ, ਜੋ 5 ਦਿਨ ਤਰਤੀਬਵਾਰ ਖ਼ਾਲਸਾ ਕਾਲਜ ਆਫ ਨਰਸਿੰਗ ਹੋਸਟਲ, ਲੜਕੀਆਂ ਦੇ ਹੋਸਟਲ, ਪ੍ਰਿੰਸੀਪਲ ਹਾਊਸ, ਖ਼ਾਲਸਾ ਕਾਲਜ ਫ਼ਾਰ ਵੂਮੈਨ ਹੋਸਟਲ ਅਤੇ ਲੜਕਿਆਂ ਦੇ ਹੋਸਟਲ ਜਾਣਗੀਆਂ। ਉਪਰੰਤ ਸਮੂਹ ਸੰਸਥਾਵਾਂ ਵਲੋਂ 7 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਏਗਾ ਜੋ ਕਾਲਜ ਤੋਂ ਸ਼ੁਰੂ ਹੋ ਕੇ ਸੱਚਖੰਡ ਸ੍ਰੀ ਦਰਬਾਰ ਸਹਿਬ ਵਿਖੇ ਸੰਪੰਨ ਹੋਵੇਗਾ। ਇਸ ਨਗਰ ਕੀਰਤਨ ’ਚ ਗਵਰਨਿੰਗ ਕੌਂਸਲ ਅਧੀਨ ਆਉਂਦੀਆਂ ਸਮੂਹ ਸੰਸਥਾਵਾਂ ਦੇ ਵਿਦਿਆਰਥੀ, ਮੈਨਜਮੈਂਟ, ਅਧਿਆਪਕ ਅਤੇ ਬਾਕੀ ਸਟਾਫ ਪੂਰੇ ਉਤਸਾਹ ਨਾਲ ਹਿੱਸਾ ਲੈਣਗੇ। ਪ੍ਰਿੰ: ਡਾ. ਮਹਿਲ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਹਿਯੋਗ ਕਰਕੇ ਆਪਣੀ ਲੋੜੀਂਦੀ ਜ਼ਿੰਮੇਵਾਰੀ ਪੂਰੀ ਕਰ ਰਿਹਾ ਹੈ।

Ads on article

Advertise in articles 1

advertising articles 2

Advertise