-->
ਹਿੰਦੂ-ਸਿੱਖ ਹਰ ਹੀਲੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ: ਨਵਤੇਜ਼ ਸਿੰਘ ਬੇਦੀ

ਹਿੰਦੂ-ਸਿੱਖ ਹਰ ਹੀਲੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ: ਨਵਤੇਜ਼ ਸਿੰਘ ਬੇਦੀ

ਹਿੰਦੂ-ਸਿੱਖ ਹਰ ਹੀਲੇ ਆਪਸੀ ਭਾਈਚਾਰਕ ਸਾਂਝ ਨੂੰ
ਕਾਇਮ ਰੱਖਣ: ਨਵਤੇਜ਼ ਸਿੰਘ ਬੇਦੀ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ)- ਉੱਘੇ ਸਮਾਜ ਸੇਵਕ ਅਤੇ ਗੁਰੂ ਨਾਨਕ ਹੈਲਥ ਕੇਅਰ ਸੁਸਾਇਟੀ ਦੇ ਪ੍ਰਧਾਨ ਸ. ਨਵਤੇਜ਼ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਖਰਾਬ ਹੋਣ ਕਾਰਨ ਲੋਕਾਂ ‘ਚ ਭਾਰੀ ਦਹਿਸ਼ਤ ਪੈਦਾ ਹੋ ਰਹੀ ਹੈ ਅਤੇ ਪੰਜਾਬ ਦਾ ਹਰ ਇਕ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ‘ਚ ਦਿਨ ਦਿਹਾੜੇ ਕਤਲੋ ਗਾਰਤ, ਲੁੱਟਾਂ-ਖੋਹਾਂ, ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਉਸ ਤੋਂ ਇਹ ਸਿੱਧ ਹੋ ਰਿਹਾ ਹੈ ਕਿ ਇੰਨ੍ਹਾਂ ਸਾਜ਼ਿਸ਼ਾਂ ਪਿੱਛੇ ਦੇਸ਼ ਵਿਰੋਧੀ ਤਾਕਤ ਦਾ ਹੱਥ ਹੈ ਅਤੇ ਉਹ ਜਾਣ ਬੁੱਝ ਕੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਲਾਬੂ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਸ. ਬੇਦੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਦਹਿਸ਼ਤ ਫੈਲਾਅ ਰਹੇ ਸ਼ਰਾਰਤੀ ਅਨਸਰਾਂ ‘ਤੇ ਠੋਸ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਿਲਾਖਾਂ ਪਿੱਛੇ ਸੁੱਟੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਸਾਫ-ਸੁਥਰੇ ਮਾਹੌਲ ਨੂੰ ਖਰਾਬ ਨਾ ਕੀਤਾ ਜਾਵੇ ਅਤੇ ਪੰਜਾਬ ‘ਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਆਪਸੀ ਭਾਂਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ। ਸ. ਬੇਦੀ ਨੇ ਕਿਹਾ ਕਿ ਪੰਜਾਬ ਦੇ ਕੁੱਝ ਫਿਰਕਾਪ੍ਰਸਤ ਲੋਕ ਆਏ ਦਿਨ ਤਿੱਖੀ ਬਿਆਨਬਾਜ਼ੀ ਕਰਕੇ ਹਿੰਦੂ-ਸਿੱਖ ਭਾਈਚਾਰੇ ‘ਚ ਫੁੱਟ ਪਾ ਕੇ ਮਾਹੌਲ ਨੂੰ ਖਰਾਬ ਕਰ ਰਹੇ ਹਨ, ਜਦਕਿ ਪੰਜਾਬ ‘ਚ ਹਿੰਦੂ-ਸਿੱਖ ਭਾਈਚਾਰੇ ਦੇ ਲੋਕ ਆਪਸੀ ਪਿਆਰ ਅਤੇ ਮਿਲਵਰਤਣ ਨਾਲ ਰਹਿ ਰਹੇ ਹਨ ਅਤੇ ਇੰਨ੍ਹਾਂ ਨੂੰ ਕਿਸੇ ਧਰਮ ਤੋਂ ਕੋਈ ਖਤਰਾ ਨਹੀਂ ਹੈ। ਸ. ਬੇਦੀ ਨੇ ਅਖੀਰ ਵਿਚ ਹਿੰਦੂ-ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਫਿਰਕਾਰਪ੍ਰਸਤ ਲੋਕਾਂ ਦੀਆ ਚਾਲਾਂ ‘ਚ ਨਾ ਆ ਕੇ ਹਰ ਹੀਲੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ।

Ads on article

Advertise in articles 1

advertising articles 2

Advertise