-->
ਸਿਹਤ ਵਿਭਾਗ ਵਲੋਂ ਡੇਂਗੂ ਵਾਰਡਾਂ ਦੇ ਪ੍ਰਬੰਧਾ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਵਲੋਂ ਡੇਂਗੂ ਵਾਰਡਾਂ ਦੇ ਪ੍ਰਬੰਧਾ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਵਲੋਂ ਡੇਂਗੂ ਵਾਰਡਾਂ ਦੇ ਪ੍ਰਬੰਧਾ
ਦਾ ਕੀਤਾ ਨਿਰੀਖਣ
ਅੰਮ੍ਰਿਤਸਰ, 2 ਨਵੰਬਰ (ਸੁਖਬੀਰ ਸਿੰਘ) - ਡੇਂਗੂ ਦੇ ਵੱਧ ਰਹੇ ਖਤਰੇ ਨੂੰ ਮੁੱਖ ਰਖਦਿਆਂ  ਸਿਵਲ ਸਰਜਨ  ਡਾ ਚਰਨਜੀਤ ਸਿੰਘ ਵਲੋ ਐਸ.ਡੀ.ਐਚ. ਬਾਬਾ ਬਕਾਲਾ ਸਾਹਿਬ ਵਿਖੇ ਡੇਂਗੂ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਮਰੀਜਾਂ ਦੀ ਦੇਖਭਾਲ ਦੇ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਉਹਨਾਂ ਨੇ ਸਮੂਹ ਸਟਾਫ ਨੂੰ ਹਿਦਾਇਤਾਂ ਜਾਰੀ ਕੀਤੀਆਂ ਕਿ ਜਿਲੇ੍ ਭਰ ਵਿਚ ਜਾਰੂਕਤਾ ਗਤੀਵਿਧੀਆ ਤੇਜ ਕੀਤੀਆਂ ਜਾਣ ਅਤੇ ਡੇਂਗੂ ਪ੍ਰਤੀ ਸਾਰੇ ਲੋਕਾਂ ਨੂੰ ਸੁਚੇਤ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਡੇਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ ਇਜਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜਿਸਦੇ ਲੱਛਣ ਤੇਜ ਸਿਰ ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾ ਆਦਿ ਹੈ।ਉਹਨਾਂ ਕਿਹਾ ਕਿ ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਫਰੀ ਇਲਾਜ ਕਰਵਾਉਣ।ਉਹਨਾਂ ਕਿਹਾ ਕਿ ਡੈਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ।ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜੀਏ ਨੁੰ ਦੇ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਣੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੈਂਗੂ ਤੋ ਬਚਾ ਸਕਦਾ ਹੈ। ਇਸ ਮੋਕੇ ਤੇ ਇਸ ਮੋਕੇ ਤੇ ਜਿਲਾ ਐਪੀਡਿਮੋਲੋਜਿਸਟ ਡਾ ਮਦਨ ਮੋਹਨ, ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ, ਨੋਡਲ ਅਫਸਰ ਡਾ ਨੀਰਜ, ਡਿਪਟੀ ਅੇਮ.ਈ.ਆਈ.ਓ. ਅਮਰਦੀਪ ਸਿੰਘ, ਏ.ਐਮ.ਓ. ਰਾਮ ਮਹਿਤਾ, ਏ.ਐਮ.ਓ. ਪਵਨ ਕੁਮਾਰ, ਐਸ.ਆਈ. ਨਵਦੀਪ ਸਿੰਘ ਅਤੇ ਸਮੁਹ ਸਟਾਫ ਹਾਜਰ ਸਨ।

Ads on article

Advertise in articles 1

advertising articles 2

Advertise