-->
ਦਾਤਾ ਬੰਦੀ ਛੋੜ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਕੀਤਾ ਸਨਮਾਨਿਤ

ਦਾਤਾ ਬੰਦੀ ਛੋੜ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਕੀਤਾ ਸਨਮਾਨਿਤ

ਦਾਤਾ ਬੰਦੀ ਛੋੜ ਸਕੂਲ ਦੇ ਵਿਦਿਆਰਥੀਆਂ ਨੂੰ ਮੈਡਲ
ਦੇ ਕੇ ਕੀਤਾ ਸਨਮਾਨਿਤ
ਅੰਮ੍ਰਿਤਸਰ,18 ਨਵੰਬਰ (ਸੁਖਬੀਰ ਸਿੰਘ) - ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿੱਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ, ਅੱਡਾ ਬਾਊਲੀ, ਰਾਮ ਤੀਰਥ ਰੋਡ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਖੇਤਰੀ ਸਰਸ ਮੇਲੇ ਅੰਦਰ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਚ ਭਾਗ ਲਿਆ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਧਾਰਮਿਕ ਵਿਸ਼ੇ ਅਤੇ ਸਿੱਖ ਕੌਮ ਦੇ ਇਤਿਹਾਸ ਬਾਰੇ ਕਵਿਤਾਵਾਂ ਪੇਸ਼ ਕੀਤੀਆਂ।ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਐਜ਼ੂਕੇਸ਼ਨ ਅਫਸਰ ਸ੍ਰੀ ਰਜੇਸ਼ ਸ਼ਰਮਾ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਇੰਚਾਰਜ ਸ.ਮਨਦੀਪ ਸਿੰਘ ਵੱਲੋਂ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਮੈਡਮ ਰਣਵੀਰ ਕੌਰ ਨੂੰ ਸਕੂਲ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਵਰਣਯੋਗ ਹੈ ਇਹ ਮੇਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋ ਖੇਤਰੀ ਸਰਸ ਮੇਲਾ 2022, ਦੁਸ਼ਹਿਰਾ ਗਰਾਊਡ,ਰਣਜੀਤ ਐਵਨਿਊ,ਅੰਮ੍ਰਿਤਸਰ ਵਿਖੇ ਲਗਾਇਆ।

Ads on article

Advertise in articles 1

advertising articles 2

Advertise