-->
ਸੁਖਰਾਜ ਸਿੰਘ ਗੰਡੀਵਿੰਡ ਨੇ ਨਵਨਿਯੂਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਕੀਤਾ ਸਨਮਾਨਿਤ ਤੇ ਦਿੱਤੀ ਵਧਾਈ

ਸੁਖਰਾਜ ਸਿੰਘ ਗੰਡੀਵਿੰਡ ਨੇ ਨਵਨਿਯੂਕਤ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਕੀਤਾ ਸਨਮਾਨਿਤ ਤੇ ਦਿੱਤੀ ਵਧਾਈ

ਸੁਖਰਾਜ ਸਿੰਘ ਗੰਡੀਵਿੰਡ ਨੇ ਨਵਨਿਯੂਕਤ ਪੁਲਿਸ
ਕਮਿਸ਼ਨਰ ਜਸਕਰਨ ਸਿੰਘ ਕੀਤਾ ਸਨਮਾਨਿਤ ਤੇ ਦਿੱਤੀ ਵਧਾਈ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) - ਮਾਝੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਉੱਘੇ ਉਦਯੋਗਪਤੀ ਸ. ਸੁਖਰਾਜ ਸਿੰਘ ਗੰਡੀਵਿੰਡ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਨਵਨਿਯੂਕਤ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ‘ਚ ਆਉਣ ‘ਤੇ ਜਿੱਥੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ, ਉੱਥੇ ਉਨ੍ਹਾਂ ਨੇ ਕਮਿਸ਼ਨਰ ਸਾਹਿਬ ਨੂੰ ਸਿਰੋਪਾਓ ਤੇ ਸਿਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ. ਗੰਡੀਵਿੰਡ ਨੇ ਕਮਿਸ਼ਨਰ ਸਾਹਿਬ ਨੂੰ ਜ਼ਿਲ੍ਹੇ ‘ਚ ਵੱਧ ਰਹੇ ਨਸ਼ਿਆਂ, ਚਾਇੰਨਾ ਡੋਰ ਅਤੇ ਹੋਰ ਸਮੱਸਿਆਵਾਂ ਤੋਂ ਜਾਣੂ ਕਰਵਾਇਆਂ। ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨੇ ਸ. ਸੁਖਰਾਜ ਸਿੰਘ ਗੰਡੀਵਿੰਡ ਨੂੰ ਵਿਸ਼ਵਾਸ਼ ਦਵਾਇਆ ਕਿ ਸ਼ਹਿਰ ‘ਚ ਅਮਨ-ਕਾਨੂੰਨ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਤਾਂ ਜੋ ਸ਼ਹਿਰ ਵਾਸੀ ਸੁਰੱਖਿਅਤ ਮਹਿਸੂਸ ਕਰ ਸੱਕਣ। ਉਨ੍ਹਾਂ ਕਿਹਾ ਕਿ ਪੁਲਿਸ ਵੀ ਸ਼ਹਿਰ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਕੰਮ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੁਲਿਸ ਨੇ ਪਹਿਲਾਂ ਹੀ ਨਸ਼ਿਆਂ ਦੇ ਗਰਮ ਸਥਾਨਾਂ ਦੀ ਪਛਾਣ ਕਰ ਲਈ ਹੈ ਤੇ ਪੁਲਿਸ ਵੱਲੋਂ ਵਿਸ਼ੇਸ਼ ਸਰਚ ਮੁਹਿੰਮ ਆਰੰਭ ਕੀਤੀ ਗਈ ਅਤੇ ਨਸ਼ੇ ਦੇ ਸੋਦਾਗਰਾਂ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਪੁਲਿਸ ਵੱਲੋਂ ਪੂਰੀ ਮੁਸਤੇਦੀ ਨਾਲ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ ਅਤੇ ਲਾਅ ਐਂਡ ਆਰਡਰ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ। ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨੇ ਕਿਹਾ ਕਿ ਪੁਲਿਸ ਥਾਣਿਆਂ ਵਿਚ ਪਬਲਿਕ ਡੀਲਿੰਗ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਿਸ ਲਈ ਪੁਲਿਸ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦੇ ਨਾਲ-ਨਾਲ ਸ਼ਹਿਰ ਵਿਚ ਬਜ਼ੁਰਗਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ।

Ads on article

Advertise in articles 1

advertising articles 2

Advertise