-->
ਡੇਂਗੂ ਦੇ ਵੱਧ ਰਹੇ ਕੇਸਾਂ ਸੰਬਧੀ ਹੰਗਾਮੀ ਮੀਟਿੰਗ ਬੁਲਾਈ ਗਈ।

ਡੇਂਗੂ ਦੇ ਵੱਧ ਰਹੇ ਕੇਸਾਂ ਸੰਬਧੀ ਹੰਗਾਮੀ ਮੀਟਿੰਗ ਬੁਲਾਈ ਗਈ।

ਡੇਂਗੂ ਦੇ ਵੱਧ ਰਹੇ ਕੇਸਾਂ ਸੰਬਧੀ ਹੰਗਾਮੀ
ਮੀਟਿੰਗ ਬੁਲਾਈ ਗਈ।
ਲੋਕ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ: ਸਿਵਲ ਸਰਜਨ ਡਾ ਚਰਨਜੀਤ ਸਿੰਘ
ਅੰਮ੍ਰਿਤਸਰ, 1 ਨਵੰਬਰ ( ਸੁਖਬੀਰ ਸਿੰਘ ) - ਜਿਲੇ੍ ਵਿਚ ਡੇਂਗੂ ਦੇ ਵੱਧ ਰਹੇ ਖਤਰੇ ਨੂੰ ਮੁੱਖ ਰਖਦਿਆਂ ਸਿਵਲ ਸਰਜਨ ਡਾ ਚਰਨਜੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿੱਖੇ ਇੱਕ ਹੰਗਾਮੀਂ ਮੀਟਿੰਗ ਬੁਲਾਈ ਗਈ।ਜਿਸ ਵਿਚ ਜਿਲੇ੍ ਭਰ ਤੋਂ ਆਏ ਸਮੂਹ ਬੀ.ਈ.ਈ., ਮਲਟੀਪਰਪਜ ਹੈਲਥ ਸੁਪਰਵਾਈਜਰ ੳਤੇ ਪੈਰਾ ਮੈਡੀਕਲ ਸਟਾਫ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਨੇ ਕਿਹਾ ਕਿ ਜਿਲੇ੍ ਭਰ ਵਿਚ ਹੁਣ ਤੱਕ 175 ਕੇਸ ਪਾਏ ਜਾ ਚੁਕੇ ਹਨ ਅਤੇ ਇੱਕਲੇ ਬਾਬਾ ਬਕਾਲਾ ਬਲਾਕ ਵਿਚ ਹੀ 70 ਕੇਸ ਹਨ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਲਈ ਉਹਨਾਂ ਸਮੂਹ ਸਟਾਫ ਨੂੰ ਹਿਦਾਇਤਾਂ ਜਾਰੀ ਕੀਤੀਆਂ ਕਿ ਜਿਲੇ੍ ਭਰ ਵਿਚ ਜਾਰੂਕਤਾ ਗਤੀਵਿਧੀਆ ਤੇਜ ਕੀਤੀਆਂ ਜਾਣ ਅਤੇ ਡੇਂਗੂ ਪ੍ਰਤੀ ਸਾਰੇ ਲੋਕਾਂ ਨੂੰ ਸੇਚੇਤ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਡੇਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਮਾਦਾ ਏਡੀਜ ਇਜਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਜਿਸਦੇ ਲੱਛਣ ਤੇਜ ਸਿਰ ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾਂ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾ ਆਦਿ ਹੈ।ਉਹਨਾਂ ਕਿਹਾ ਕਿ ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਫਰੀ ਇਲਾਜ ਕਰਵਾਉਣ।ਇਸ ਅਵਸਰ ਤੇ ਸੰਬੋਧਨ ਕਰਦਿਆ ਜਿਲਾ ਅੇੈਪੀਡੀਮੋਲੋਜਿਸਟ ਡਾ ਮਦਨ ਮੋਹਨ ਨੇ ਕਿਹਾ ਕਿ ਡੈਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ।ਸਾਨੂੰ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜੀਏ ਨੁੰ ਦੇ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਣੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੈਂਗੂ ਤੋ ਬਚਾ ਸਕਦਾ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ  2305  ਲੋਕਾਂ ਦੇ ਚਲਾਣ ਕੀਤੇ ਜਾ ਚੁੱਕੇ ਹਨ ੳਤੇ 178 ਜਾਗਰੂਕਤਾ ਕੈਂਪ ਵੀ ਲਗਾਏ ਜਾ ਚੁਕੇ ਹਨ।ਇਸ ਮੋਕੇ ਤੇ ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਕਮ ਡੀ.ਆਈ. ਓ. ਡਾ ਕੰਵਲਜੀਤ ਸਿੰਘ, ਡਾ ਨਵਦੀਪ ਕੌਰ, ਡਿਪਟੀ ਅੇਮ.ਈ.ਆਈ.ਓ. ਅਮਰਦੀਪ ਸਿੰਘ, ਡਿਪਟੀ ਅੇਮ.ਈ.ਆਈ.ਓ. ਕਮਲਦੀਪ, ਏ.ਐਮ.ਓ. ਰਾਮ ਮਹਿਤਾ, ਏ.ਐਮ.ਓ. ਪਵਨ ਕੁਮਾਰ, ਐਸ.ਆਈ. ਗੁਰਦੇਵ ਸਿੰਘ ਢਿੱਲੋ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਅਤੇ ਸਮੁਹ ਸਟਾਫ ਸ਼ਾਮਲ ਹੋਏ।

Ads on article

Advertise in articles 1

advertising articles 2

Advertise