-->
ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ:ਸਿਵਲ ਸਰਜਨ ਡਾ.ਚਰਨਜੀਤ ਸਿੰਘ

ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ:ਸਿਵਲ ਸਰਜਨ ਡਾ.ਚਰਨਜੀਤ ਸਿੰਘ

ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ
ਵਚਨਬੱਧ ਹੈ:ਸਿਵਲ ਸਰਜਨ ਡਾ.ਚਰਨਜੀਤ ਸਿੰਘ
ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ/ਲਖਬੀਰ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਵਲੋ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਸਿਹਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ ।ਜਿਸ ਵਿਚ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਪ੍ਰੋਗਰਾਮ ਅਧਿਕਾਰੀ ਸ਼ਾਮਿਲ ਹੋਏ। ਇਸ ਦੌਰਾਣ ਡਾ ਚਰਨਜੀਤ ਸਿੰਘ ਵਲੋ ਕਿਹਾ ਕਿ ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਨੇ ਜਿਲੇ ਭਰ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਜਿਲੇ੍ਹ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਿਆਰੀ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣਾਂ ਯਕੀਨੀਂ ਬਣਾਇਆ ਜਾਵੇ, ਤਾ ਜੋ ਲੋਕਾਂ ਨੂੰ ਜਰੂਰੀ ਸਿਹਤ ਸਹੂਲਤਾਂ ਜਿਵੇਂ ਕਿ ਜੱਚਾ-ਬੱਚਾ ਸਿਹਤ ਸੰਭਾਲ, ਜਣੇਪਾ ਸੁਵਿਧਾਵਾਂ, ਜਨਣੀ ਸਿਸ਼ੂ ਸੁਰੱਖਿਆ ਪਰੋਗਰਾਮ, ਜੇ.ਐਸ.ਵਾਈ., ਪਰਿਵਾਰ ਨਿਯੋਜਨ, ਟੀਕਾਕਰਣ ਸੁਵਿਧਾਵਾਂ, ਮਲੇਰੀਆ/ਡੇਂਗੂ, ਗੈਰ ਸੰਚਾਰੀ ਬੀਮਾਰੀਆਂ, ਟੀ.ਬੀ.ਦਾ ਮੁਫਤ ਇਲਾਜ, ਕੋਹੜ ਰੋਗ ਸੰਬਧੀ ਇਲਾਜ ਦੀਆਂ ਸੁਵਿਧਾਵਾਂ, ਸ਼ਹਿਰ ਭਰ ਵਿਚ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ, ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾਂ, ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ, ਦੰਦਾਂ ਦੀ ਦੇਖਭਾਲ ਲਈ ਉਰਲ ਹੈਲਥ ਵੀਕ, ਵੱਖ-ਵੱਖ ਪ੍ਰੋਗਰਾਮਾਂ ਸੰਬਧੀ ਜਾਗਰੂਕਤਾ ਕੈਂਪ, ਆਦੀ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਤੇ ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਨੇ ਜ਼ਿਲ੍ਹੇ ਭਰ ਦੀ ਕਾਰਗੁਜਾਰੀ ਰਿਪੋਰਟ ਦੀ ਸਮੀਖਿਆ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੇ ਟੀਚੇ 100 ਪ੍ਰਤੀਸ਼ਤ ਪੂਰੇ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ ।ਇਸ ਮੋਕੇ ਤੇ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਜਿਲ੍ਹਾ ਟੀਕਕਰਣ  ਅਫਸਰ ਡਾ ਕੰਵਲਜੀਤ ਸਿੰਘ, ਡਿਪਟੀ ਮੈਡੀਕਲ ਲਮਿਸ਼ਨਰ ਡਾ ਗੁਰਮੀਤ ਕੌਰ, ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਜਿਲਾ੍ਹ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਡੀ.ਐਚ.ਉ.ਡਾ ਜਗਨਜੋਤ ਕੌਰ, ਐਸ.ਐਮ.ਉ ਡਾ ਚੰਦਰ ਮੋਹਨ, ਐਸ.ਐਮ.ਉ ਰਾਜੂ ਚੌਹਾਨ, ਐਸ.ਐਮ.ਓ. ਡਾ ਮਦਨ ਮੋਹਨ, ਜਿਲਾ੍ਹ ਟੀ.ਬੀ.ਅਫਸਰ ਡਾ ਵਿਜੈ ਗੋਤਵਾਲ, ਡਾ ਸੁਨੀਤ, ਅਸਿਸਟੇਂਟ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ, ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ ਤੇ ਕਮਲਦੀਪ ਭੱਲਾ, ਡੀ.ਪੀ.ਐਮ. ਅਮਨਦੀਪ ਕੌਰ, ਮਲਵਿੰਦਰ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜਿਲੇ ਦੇ ਸਮੂਹ ਅਧਿਕਾਰੀ ਹਾਜਰ ਸਨ।

Ads on article

Advertise in articles 1

advertising articles 2

Advertise