-->
ਨਸ਼ਿਆਂ ਦੀ ਰੋਕਥਾਮ ਲਈ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਤੇ ਕੀਤਾ ਸਨਮਾਨ

ਨਸ਼ਿਆਂ ਦੀ ਰੋਕਥਾਮ ਲਈ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਤੇ ਕੀਤਾ ਸਨਮਾਨ

ਨਸ਼ਿਆਂ ਦੀ ਰੋਕਥਾਮ ਲਈ ਕਮਿਸ਼ਨਰ ਨੂੰ ਦਿੱਤਾ ਮੰਗ
ਪੱਤਰ ਤੇ ਕੀਤਾ ਸਨਮਾਨ
ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ) - ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਜਿਲ੍ਹਾ ਅੰਮ੍ਰਿਤਸਰ ( ਦਿਹਾਤੀ ) ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਧਾਲੀਵਾਲ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਨਵ ਨਿਯੁਕਤ ਕਮਿਸ਼ਨਰ ਜਸਕਰਨ ਸਿੰਘ ਨੂੰ ਨਸ਼ਿਆਂ ਦੀ ਰੋਕਥਾਮ ਲਈ ਮੰਗ ਪੱਤਰ ਦਿੱਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਮੈਡਮ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਤੇ ਪਾਬੰਦੀ ਨਾ ਲੱਗਣ ਕਾਰਨ ਰੋਜ਼ਾਨਾ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸਕੇ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ । ਕਮਿਸ਼ਨਰ ਸਾਹਿਬ ਨੇ ਭਰੋਸਾ ਦਿਵਾਇਆ ਕਿ ਉਹ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਨਕੇਲ ਕੱਸ ਕੇ ਨਸ਼ਿਆਂ ਦਾ ਕਾਰੋਬਾਰ ਪਹਿਲ ਦੇ ਆਧਾਰ ਤੇ ਬੰਦ ਕਰਵਾਉਣਗੇ । ਇਸ ਮੌਕੇ ਤੇ ਸਾਜਨ ਗਿੱਲ, ਸਤਿੰਦਰਜੀਤ ਸਿੰਘ ਧਾਲੀਵਾਲ,ਗੁਰਪੀ੍ਤ ਸਿੰਘ ਹਾਜ਼ਰ ਸਨ ।

Ads on article

Advertise in articles 1

advertising articles 2

Advertise