-->
ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ ਅਫ਼ਜਾਈ

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ’ਚ ਰਾਣੀ ਰਾਮਪਾਲ ਨੇ ਕੀਤੀ ਹੌਂਸਲਾ
ਅਫ਼ਜਾਈ
ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵੱਲੋਂ ਆਯੋਜਿਤ ਟੂਰਨਾਮੈਂਟ ’ਚ 2-2 ਟੀਮਾਂ ਦੇ ਹੋਏ ਮੁਕਾਬਲੇ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) - ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ਮਹਾਰਾਜਾ ਭੂਪੇਂਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ‘6 ਰੋਜ਼ਾ ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ’ ਦਾ ਉਦਘਾਟਨ ਅੱਜ ਪੰਜਵੇਂ ਦਿਨ ਹਾਕੀ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਨ ਮੁੱਖ ਮਹਿਮਾਨ ਵਜੋਂ ਪੁੱਜੀ ਭਾਰਤੀ ਕੌਮਾਂਤਰੀ ਹਾਕੀ (ਮਹਿਲਾ) ਦੀ ਕਪਤਾਨ ਰਾਣੀ ਰਾਮਪਾਲ ਨੇ ਕੀਤਾ। ਨੌਰਥ ਜ਼ੋਨ ਹਾਕੀ (ਮਹਿਲਾ) ਇੰਟਰ ਵਰਸਿਟੀ ਮੁਕਾਬਲਿਆਂ ਦੇ ਅੱਜ 5ਵੇਂ ਦਿਨ ਲੀਗ ਦੇ ਦੋ ਮੈਚ ਖੇਡੇ ਗਏ। ਇਸ ਟੂਰਨਾਮੈਂਟ ’ਚ ਉੱਤਰੀ ਭਾਰਤ ਦੀਆਂ ਯੂਨੀਵਰਸਿਟੀਆਂ ਦੀਆਂ ਕਰੀਬ 28 ਟੀਮਾਂ ਭਾਗ ਲੈ ਰਹੀਆਂ ਹਨ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਮੁਕਾਬਲਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਅਤੇ ਐਮ. ਡੀ. ਯੂਨੀਵਰਸਿਟੀ, ਰੋਹਤਕ ਦਰਮਿਆਨ ਖੇਡਿਆ ਗਿਆ, ਜਿਸ ’ਚ 01-01 ਨਾਲ ਦੋਵੇਂ ਟੀਮਾਂ ਬਰਾਬਰ ਰਹੀਆਂ। ਜਦ ਕਿ ਦੂਜਾ ਮੈਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਚਾਲੇ ਹੋਇਆ ਜਿਸ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ 03-00 ਨਾਲ ਜੇਤੂ ਰਹੀ।
ਉਨ੍ਹਾਂ ਕਿਹਾ ਕਿ ਚੌਥੇ ਦਿਨ ਹੋਏ ਮੈਚ ’ਚ 4 ਟੀਮਾਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਐਮ. ਡੀ. ਯੂਨੀਵਰਸਿਟੀ ਰੋਹਤਕ ਨੇ ਆਲ ਇੰਡੀਆ ਇੰਟਰ ਵਰਸਿਟੀ ਲਈ ਕੁਆਲੀਫਾਈ ਕੀਤਾ ਸੀ। ਚੌਥ ਦਿਨ 2 ਲੀਗ ਮੈਚ ਖੇਡੇ ਗਏ। ਪਹਿਲੇ ਮੁਕਾਬਲੇ ’ਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਮ ਨੂੰ 02-01 ਨਾਲ ਹਰਾਇਆ। ਦੂਜੇ ਮੁਕਾਬਲੇ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਐਮ. ਡੀ. ਯੂਨੀਵਰਸਿਟੀ ਰੋਹਤਕ ਤੋਂ 05-00 ਨਾਲ ਜੇਤੂ ਰਹੀ।
ਇਸ ਮੌਕੇ ਕਪਤਾਨ ਰਾਣੀ ਰਾਮਪਾਲ ਨੇ ਕਾਲਜ ਵਿਖੇ ਕਰਵਾਏ ਜਾ ਰਹੇ ਮੁਕਾਬਲੇ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਖਿਡਾਰਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਇਸ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਦ੍ਰੋਣਾਚਾਰੀਆ ਐਵਾਰਡ ਜੇਤੂ ਰਾਸ਼ਟਰੀ ਹਾਕੀ ਕੋਚ ਬਲਦੇਵ ਸਿੰਘ, ਜੂਨੀਅਰ ਕੋਚ ਅਮਰਜੀਤ ਤੋਂ ਇਲਾਵਾ ਹੋਰ ਸਖਸ਼ੀਅਤਾਂ ਤੇ ਵਿਦਿਆਰਥੀ ਹਾਜ਼ਰ ਸਨ।

Ads on article

Advertise in articles 1

advertising articles 2

Advertise