-->
ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਸ਼ਵਨੀ ਸ਼ਰਮਾ ਬਿੱਟੂ ਸਾਥੀਆਂ ਸਣੇ ਬੀ ਜੇ ਪੀ 'ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਸ਼ਵਨੀ ਸ਼ਰਮਾ ਬਿੱਟੂ ਸਾਥੀਆਂ ਸਣੇ ਬੀ ਜੇ ਪੀ 'ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅਸ਼ਵਨੀ ਸ਼ਰਮਾ ਬਿੱਟੂ ਸਾਥੀਆਂ ਸਣੇ
ਬੀ ਜੇ ਪੀ 'ਚ ਹੋਏ ਸ਼ਾਮਿਲ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) - ਅਸ਼ਵਨੀ ਸ਼ਰਮਾ ਬਿੱਟੂ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਵਲੋ ਨਿੱਘਾ ਸੁਆਗਤ ਕੀਤਾ ਗਿਆ ਜਿਸ ਨਾਲ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬੱਲ ਮਿਲ਼ਿਆ ਹੈ ਇਸ ਮੌਕੇ ਅਸ਼ਵਨੀ ਸ਼ਰਮਾ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਚ ਦੇਸ ਤਰੱਕੀ ਕਰ ਰਿਹਾ ਹੈ ਅਤੇ 2024 ਚ ਭਾਜਪਾ ਦੁਬਾਰਾ ਕੇਂਦਰ ਵਿੱਚ ਸਰਕਾਰ ਬਣੇਗੀ ਅਸ਼ਵਨੀ ਸ਼ਰਮਾ ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਬਣੀ ਮਾਨ ਸਰਕਾਰ ਨੇ ਪੰਜਾਬ ਦਾ ਪੈਸਾ ਚੋਣਾਂ ਵਿੱਚ ਹਿਮਾਚਲ ਅਤੇ ਗੁਜਰਾਤ ਵਿੱਚ ਖਰਚ ਕਰਕੇ ਪੰਜਾਬ ਨੂੰ ਆਰਥਿਕ ਅਤੇ ਬਰਬਾਦੀ ਤੇ ਲਿਆ ਕੇ ਖੜਾ ਕਰ ਦਿੱਤਾ ਹੈ ਭਾਜਪਾ ਦੇ ਲੋਕਾਂ ਹਿਤੈਸ਼ੀ ਫੈਸਲਿਆਂ ਨੂੰ ਦੇਖਦਿਆਂ ਪੰਜਾਬ ਵਾਸੀਆਂ ਨੇ ਮਨ ਬਣਾ ਲਿਆ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣਗੇ ਅਸ਼ਵਨੀ ਸ਼ਰਮਾ ਬਿੱਟੂ ਨੇ ਕਿਹਾ ਕਿ ਪਾਰਟੀ ਵਲੋ ਜੌ ਵੀ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਜਾਵੇਗੀ ਉਸਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਉਹਨਾਂ ਗੁਜਰਾਤ ਦੀ ਜਿੱਤ ਨੂੰ ਇਤਿਹਾਸਿਕ ਜਿੱਤ ਦਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਆਮ ਲੋਕਾਂ, ਵੋਟਰਾਂ ਤੇ ਸਪੋਟਰਾ ਦਾ ਅਟੁੱਟ ਵਿਸ਼ਵਾਸ ਹੈ ਭਾਜਪਾ ਨੇ 7ਵੀ ਵਾਰ ਲਗਾਤਾਰ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜਿੱਤ ਦਾ ਝੰਡਾ ਲਹਿਰਾਇਆ ਹੈ ਗੁਜਰਾਤ ਦੇ ਲੋਕਾਂ ਨੇ ਭਾਜਪਾ ਨੂੰ ਬੇਮਿਸਾਲ ਫਤਵਾ ਦਿੱਤਾ ਹੈ ।।

Ads on article

Advertise in articles 1

advertising articles 2

Advertise