-->
ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦਾ ਮਾਂ
ਬੋਲੀ ਪੰਜਾਬੀ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) - ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਵੱਖ-ਵੱਖ ਵਿਧਾਵਾਂ ਆਧਾਰਿਤ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਕਾਬਲੀਅਤ ਨੂੰ ਉਜਾਗਰ ਕੀਤਾ। ਜਿਸ ’ਚ ਸਕੂਲ ਦੀਆਂ ਵਿਦਿਆਰਥਣ ਜਸਮੀਤ ਕੌਰ ਨੇ ‘ਮਿਸ ਪੰਜਾਬਣ’ ਮੁਕਾਬਲੇ ’ਚ ਪਹਿਲਾ ਅਤੇ ਲੋਕ-ਗਾਇਕੀ ’ਚ ਗੁਰਲੀਨ ਅਰੋੜਾ ਨੇ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਅਤੇ ਵਧਾਈ ਦਿੰਦਿਆਂ ਸਮੂਹ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਲਈ ਸਮਰਪਿਤ ਹੋਣ ਅਤੇ ਇਸ ਦੇ ਵਿਕਾਸ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਪਬਲਿਕ ਸਕੂਲ ਵਿਖੇ ‘ਪੰਜਾਬੀ ਕਲਮਾਂ ਮੰਚ, ਅੰਮ੍ਰਿਤਸਰ’ ਦੁਆਰਾ ਆਯੋਜਿਤ ਇਸ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਲਗਪਗ 20 ਸੰਸਥਾਵਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਗਲੋਬਲ ਯੁੱਗ ’ਚ ਵਿਚਰਦਿਆਂ ਨਿਰਸੰਦੇਹ ਸਾਨੂੰ ਬਹੁ-ਭਾਸ਼ਾਈ ਗਿਆਨ ਹੋਣਾ ਚਾਹੀਦਾ ਹੈ, ਪ੍ਰੰਤੂ ਆਪਣੀ ਮਾਂ-ਬੋਲੀ ਪੰਜਾਬੀ ਨੂੰ ਕਦੇ ਵੀ ਮਨੋਂ ਵਿਸਾਰਨਾ ਨਹੀਂ ਚਾਹੀਦਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Ads on article

Advertise in articles 1

advertising articles 2

Advertise