-->
ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀ ਸਾਹਿਬਜ਼ਾਦਿਆਂ ਦੀ ਧਰਤੀ ਤੇ ਹੋਏ ਨਤਮਸਤਕ

ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀ ਸਾਹਿਬਜ਼ਾਦਿਆਂ ਦੀ ਧਰਤੀ ਤੇ ਹੋਏ ਨਤਮਸਤਕ

ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀ ਸਾਹਿਬਜ਼ਾਦਿਆਂ ਦੀ
ਧਰਤੀ ਤੇ ਹੋਏ ਨਤਮਸਤਕ
ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) - ਬਾਬਾ ਦੀਪ ਸਿੰਘ ਚੈਰੀਟੇਬਲ,ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਜੋਤੀ ਸਰੂਪ ਸਾਹਿਬ ਅਤੇ ਠੰਡਾ ਬੁਰਜ ਵਿਖੇ ਵਿਦਿਆਰਥੀਆਂ ਨੂੰ ਦਰਸ਼ਨ ਦੀਦਾਰਿ ਕਰਵਾਉਣ ਲਈ ਲਿਜਾਇਆ ਗਿਆ। ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਸਥਾਨ ਦੇ ਦਰਸ਼ਨ ਕੀਤੇ। ਇਹਨਾਂ ਵਿੱਚ ਛੇਵੀਂ ,ਸੱਤਵੀਂ, ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਸਨ। ਵਿਦਿਆਰਥੀਆਂ ਨੇ ਮੱਥਾ ਟੇਕਣ ਉਪਰੰਤ ਗੁਰੂ ਕਾ ਲੰਗਰ ਛਕਿਆ।ਇਸ ਮੌਕੇ ਪ੍ਰਿੰਸੀਪਲ ਆਰਤੀ ਸੂਦ ਨੇ ਕਿਹਾ ਬੱਚਿਆਂ ਨੂੰ ਕੇਵਲ ਸਿੱਖਿਆ ਨਾਲ ਜੋੜਨਾ ਹੀ ਸਕੂਲ ਦਾ ਮੰਤਵ ਨਹੀਂ, ਬਲਕਿ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਸਕੂਲ ਵੱਲੋਂ ਪੜਾਈ ਦੇ ਨਾਲ ਸਮੇਂ-ਸਮੇਂ ਤੇ ਸਕੂਲ ਦੇ ਟੀਚਰਾਂ ਵੱਲੋਂ ਧਾਰਮਿਕ ਇਤਿਹਾਸ ਦੀ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ, ਤਾ ਜੋ ਵਿਦਿਆਰਥੀਆਂ ਵਿਚ ਅਧਿਆਤਮਿਕਤਾ ਦੀ ਭਾਵਨਾ ਵਿਕਸਿਤ ਹੋ ਸਕੇ। ਸਕੂਲ ਵੱਲੋਂ ਇਸ ਪ੍ਰਕਾਰ ਦੀ ਐਕਟੀਵਿਟੀ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ।

Ads on article

Advertise in articles 1

advertising articles 2

Advertise