-->
ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐਜੂਕੇਸ਼ਨ ਸੈੱਲ ਵੱਲੋਂ  ਸੈਮੀਨਾਰ

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਐਜੂਕੇਸ਼ਨ ਸੈੱਲ ਵੱਲੋਂ ਸੈਮੀਨਾਰ

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ
ਐਜੂਕੇਸ਼ਨ ਸੈੱਲ ਵੱਲੋਂ ਸੈਮੀਨਾਰ
ਅੰਮ੍ਰਿਤਸਰ, 3 ਦਸੰਬਰ (ਬਿਉਰੋ/ਸੁਖਬੀਰ ਸਿੰਘ) - ਮੁੱਖ ਪ੍ਰਬੰਧਕ ਭਾਈ ਗੁਰਇਕਬਾਲ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਊਲੀ, ਰਾਮ ਤੀਰਥ ਰੋਡ, ਵਿਖੇ ਐਕਸੀਡੈਂਟਾਂ ਨਾਲ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਜੂਕੇਸ਼ਨ ਸੈੱਲ ਨੇ ਸਕੂਲ ਵਿਖੇ ਮਾਨਯੋਗ ਐਸ ਐਸ ਪੀ ਸ੍ਰੀ ਸਵੰਪਨ ਸ਼ਰਮਾ ਜੀ ਆਈ ਪੀ ਐਸ ਅਤੇ ਐਸ ਪੀ ਹੈਂਡ ਕੁਆਟਰ ਸ੍ਰੀ ਮਤੀ ਜਸਵੰਤ ਕੋਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਏ ਐਸ ਆਈ ਕਮਲਜੀਤ, ਏ ਐਸ ਆਈ ਰਣਜੀਤ ਸਿੰਘ ਨੇ ਬੱਚਿਆਂ ਨੂੰ ਟਰੈਫਿਕ ਬਾਰੇ ਜਾਣਕਾਰੀ ਦਿੱਤੀ ਕਿ 16 ਸਾਲ ਤੋ ਘੱਟ ਉਮਰ ਵਾਲੇ ਬੱਚੇ ਬਿਨਾਂ ਲਾਈਸੈਂਸ ਕੋਈ ਵੀ ਵਹੀਕਲ ਨਾ ਚਲਾਉ ਅਤੇ 18 ਸਾਲ ਤੋਂ ਉਪਰ ਲਾਈਸੈਂਸ ਵਾਲੇ ਵਿਅਕਤੀ ਨੂੰ ਮੋਟਰਸਾਇਕਲ ਚਲਾਉਣ ਸਮੇਂ ਹੈਂਲਮਟ ਜਰੂਰ ਪਾਉਣ/ਫੋਰ ਵੀਲਰ ਚਲਾਉਂਦੇ ਸਮੇਂ ਸੀਟ ਬੈਲਟ ਜਰੂਰ ਲਗਾਉ/ ਡਰਾਇਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰੋ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ਅਨ ਫੰਡ ਮੁਆਵਜ਼ਾ ਲੈਣ ਸਬੰਧੀ, ਅਤੇ ਟਰੈਫਿਕ ਸੰਬੰਧੀ ਹੋਰ ਵੀ ਕਈ ਜਾਣਕਾਰੀਆਂ ਦਿੱਤੀਆਂ ਗਈਆਂ ਤਾਂ ਜੋ ਐਕਸੀਡੈਂਟਾਂ ਤੋ ਬਚਾ ਹੋ ਸਕੇ ਅਤੇ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ ਅਤੇ ਲੜਕੀਆਂ ਨੂੰ ਹੈਲਪਲਾਈਨ 181/112 ਤੋਂ ਜਾਣੂ ਕਰਵਾਇਆ ਅਤੇ ਸਕੂਲ ਆਉਂਦੇ ਜਾਂਦੇ ਸਮੇਂ ਰਸਤੇ ਵਿੱਚ ਕਿਸੇ ਅਨਜਾਣ ਵਿਅਕਤੀ ਕੋਲੋ ਕੋਈ ਚੀਜ਼ ਲੈ ਕੇ ਨਹੀਂ ਖਾਣੀ, ਬਾਰੇ ਵੀ ਪ੍ਰੇਰਿਤ ਕੀਤਾ ਅਤੇ ਸਾਂਝ ਕੇਂਦਰ ਦੀਆਂ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਅਤੇ ਵੱਧ ਰਹੇ ਨਸੇ਼, ਕ੍ਰਾਈਮ ਨੂੰ ਰੋਕਣ ਲਈ ਪੁਲਿਸ ਦੀ ਮਦਦ ਕਰਨ ਲਈ ਕਿਹਾ। ਪ੍ਰਿੰਸੀਪਲ ਆਰਤੀ ਸੂਦ ਨੇ ਆਏ ਅਫਸਰ ਸਾਹਿਬਾਨ ਨੂੰ ਸਨਮਾਨਤ ਕੀਤਾ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।

Ads on article

Advertise in articles 1

advertising articles 2

Advertise