-->
ਸ਼ਹੀਦੀ ਦਿਹਾੜੇ ਸਬੰਧੀ ਪਿੰਡ ਵੱਲਾ  ਚ ਕੱਢਿਆ ਗਿਆ ਨਗਰ ਕੀਰਤਨ

ਸ਼ਹੀਦੀ ਦਿਹਾੜੇ ਸਬੰਧੀ ਪਿੰਡ ਵੱਲਾ ਚ ਕੱਢਿਆ ਗਿਆ ਨਗਰ ਕੀਰਤਨ

ਸ਼ਹੀਦੀ ਦਿਹਾੜੇ ਸਬੰਧੀ ਪਿੰਡ ਵੱਲਾ ਚ ਕੱਢਿਆ ਗਿਆ
ਨਗਰ ਕੀਰਤਨ
ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) - ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵੱਲਾ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਸ਼ਮੀਰ ਸਿੰਘ ਕਾਕੂ ਦੀ ਪ੍ਰਧਾਨਗੀ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਵੱਲਾ ਦੀਆਂ ਵੱਖ-ਵੱਖ ਬਸਤੀਆਂ ਵਿੱਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਸਮਾਪਤ ਹੋਇਆ। ਇਸ ਦੌਰਾਨ ਇਲਾਕਾ ਕੌਂਸਲਰ ਰਣਜੀਤ ਕੌਰ ਭਗਤ, ਸਾਬਕਾ ਕੌਂਸਲਰ ਮਲਕੀਤ ਸਿੰਘ ਨੇ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅਸ਼ੀਰਵਾਦ ਲਿਆ। ਉਨ੍ਹਾਂ ਨਾਲ ਗੁਰਿੰਦਰ ਸਿੰਘ ਗਗਨ, ਰਣਜੀਤ ਸਿੰਘ ਅਤੇ ਦਰਬਾਰਾ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਵਰਨ ਸਿੰਘ, ਗ੍ਰੰਥੀ ਸੁਖਵਿੰਦਰ ਸਿੰਘ, ਬਲਦੇਵ ਸਿੰਘ, ਬੱਗਾ ਸਿੰਘ, ਸਵਰਨ ਸਿੰਘ ਨਾਨਾ, ਮੁਖਤਾਰ ਸਿੰਘ, ਕਰਤਾਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਗੋਰਾ ਸਿੰਘ, ਧਰਮਿੰਦਰ ਸਿੰਘ, ਚੀਮਾ ਸਿੰਘ ਆਦਿ ਹਾਜ਼ਰ ਸਨ।

Ads on article

Advertise in articles 1

advertising articles 2

Advertise