-->
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਲਾਸ ਪ੍ਰੈਸਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਲਾਸ ਪ੍ਰੈਸਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਲਾਸ
ਪ੍ਰੈਸਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ) - ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ, ਆਤਮ-ਵਿਸ਼ਵਾਸ ਪੈਦਾ ਕਰਨ ਅਤੇ ਕਲਾਤਮਿਕ ਕਲਾਵਾਂ ਨੂੰ ਪ੍ਰੋਤਸਾਹਿਤ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ‘ਕਲਾਸ ਪ੍ਰੈਸਨਟੇਸ਼ਨ ਪ੍ਰੋਗਰਾਮ’ ਕਰਵਾਇਆ ਗਿਆ।
ਇਸ ਮੌਕੇ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਆਧੁਨਿਕਤਾ ਦੇ ਇਸ ਦੌਰ ’ਚ ਉਹੀ ਵਿਅਕਤੀ ਜੀਵਨ ’ਚ ਸਫ਼ਲਤਾ ਦੀ ਪੌੜੀ ਚੜ੍ਹ ਸਕਦਾ ਹੈ, ਜੋ ਆਪਣੇ ਅੰਦਰ ਛੁਪੀਆਂ ਕਲਾਵਾਂ ਦੀ ਪਹਿਚਾਣ ਕਰਕੇ ਭਵਿੱਖ ਦੀਆਂ ਯੋਜਨਾਵਾਂ ਨੂੰ ਨਿਰਧਾਰਿਤ ਕਰੇ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ’ਚ ਜੋ ਆਤਮ-ਵਿਸ਼ਵਾਸ ਅਸੀਂ ਗ੍ਰਹਿਣ ਕਰ ਲੈਂਦੇ ਹਾਂ, ਉਹ ਜੀਵਨ ਦੇ ਹਰ ਪੜਾਅ ’ਚ ਸਾਡੇ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਨੂੰ ਇਸੇ ਹੀ ਮੰਤਵ ਨੂੰ ਮੁੱਖ ਰੱਖਦਿਆਂ ਉਲੀਕਿਆ ਗਿਆ ਸੀ ਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਮਿਥੇ ਮਨੋਰਥ ਨੂੰ ਪੂਰਾ ਕਰਨ ’ਚ ਕਾਮਯਾਬ ਹੋਏ ਹਨ।
ਇਸ ਮੌਕੇ ਫੈਂਸੀ ਡਰੈੱਸ, ਰੈਂਪਵਾਕ, ਡਾਂਸ, ਕਵਿਤਾ ਗਾਇਨ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ’ਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨੰਨ੍ਹੇ-ਮੁੰਨੇ ਬੱਚੇ ਰੰਗ-ਬਿਰੰਗੀਆਂ ਪੁਸ਼ਾਕਾਂ ਪਾ ਕੇ ਪੂਰਨ ਆਤਮ-ਵਿਸ਼ਵਾਸ ਨਾਲ ਆਪਣੀਆਂ ਕਿਰਿਆਵਾਂ ਨੂੰ ਪੇਸ਼ ਕੀਤਾ। ਇਸ ਮੌਕੇ ਪ੍ਰਿੰ: ਗਿੱਲ ਨੇ ਅਕਾਦਮਿਕ ਖੇਤਰ ’ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੁੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪ੍ਰਿੰ: ਗਿੱਲ ਨੇ ਮਾਪਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਆਪਣਾ ਕੀਮਤੀ ਸਮਾਂ ਸਕੂਲ ਦੇ ਨਾਮ ਕੀਤਾ। ਉਨ੍ਹਾਂ ਨੇ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਸਦਕਾ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ । 

 


Ads on article

Advertise in articles 1

advertising articles 2

Advertise