-->
ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਜ਼ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦਾ ਘਿਰਾਓ ਕਰਨ ਦਾ ਐਲਾਨ

ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਜ਼ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦਾ ਘਿਰਾਓ ਕਰਨ ਦਾ ਐਲਾਨ

ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਜ਼ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਦਾ ਘਿਰਾਓ ਕਰਨ ਦਾ
ਐਲਾਨ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) - ਪੰਜਾਬ ਰਾਜ ਏਡਿਡ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ 'ਚ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਦੀ ਅਗਵਾਈ'ਚ ਹੋਈ। ਪ੍ਰਧਾਨ ਪ੍ਰਦੀਪ ਸਰੀਨ ਤੇ ਹੋਰ ਯੂਨੀਅਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਜ਼ ਵੱਲੋਂ 7 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਸੰਗਰੂਰ ਵਿਖੇ ਰਾਜ ਪੱਧਰੀ ਵੱਡਾ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਦਿੱਤੇ ਭਰੋਸੇ ਦੇ ਬਾਵਜੂਦ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਐਲਾਨ ਨਹੀਂ ਕੀਤਾ ਗਿਆ । ਇਸੇ ਲਈ ਅਧਿਆਪਕ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਨੇ 7 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਵੱਡੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ ਸਰਕਾਰ ਨੇ ਨਾ ਤਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਹੈ ਅਤੇ ਨਾ ਹੀ ਮਹਿੰਗਾਈ ਭੱਤੇ ਵਿੱਚ ਵਾਧਾ । ਜਿਸ ਕਰਕੇ ਸਮੁੱਚੇ ਅਧਿਆਪਕ ਅਤੇ ਪੈਨਸ਼ਨਰ ਭਾਈਚਾਰੇ ਨੇ 7 ਜਨਵਰੀ ਨੂੰ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਵੱਡੀ ਰੈਲੀ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਸਰੀਨ ਨੇ ਕਿਹਾ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰ ਭਾਈਚਾਰੇ ਵਿੱਚ ਭਾਰੀ ਰੋਸ ਹੈ। ਇਸ ਮੌਕੇ ਹੋਰਨਾਂ ਅਧਿਆਪਕਾਂ ਸਮੇਤ ਕੁਲਵੰਤ ਸਿੰਘ ਗਿੱਲ, ਧਰਮਿੰਦਰ ਸ਼ਰਮਾ, ਨਰਿੰਦਰਪਾਲ ਸਿੰਘ, ਗਿਆਨੀ ਜਸਵੰਤ ਸਿੰਘ ਕੈਸ਼ੀਅਰ, ਜਸਬੀਰ ਸਿੰਘ,ਸੁਮਨ ਸਰੀਨ, ਭੋਲਾ ਨਾਥ ਅਤੇ ਸ,ਸ, ਖੁਰਮਣੀਆਂ ਵੀ ਹਾਜ਼ਰ ਸਨ।

Ads on article

Advertise in articles 1

advertising articles 2

Advertise