-->
ਸੜਕਾਂ  ਤੇ ਗਲਤ ਪਾਰਕ ਕੀਤੇ ਵਾਹਨ ਦੇ ਤੌਰ ਪਾਰਕਿੰਗ ਦੇ ਚਲਾਨ ਕੀਤੇ

ਸੜਕਾਂ ਤੇ ਗਲਤ ਪਾਰਕ ਕੀਤੇ ਵਾਹਨ ਦੇ ਤੌਰ ਪਾਰਕਿੰਗ ਦੇ ਚਲਾਨ ਕੀਤੇ

ਸੜਕਾਂ ਤੇ ਗਲਤ ਪਾਰਕ ਕੀਤੇ ਵਾਹਨ ਦੇ ਤੌਰ ਪਾਰਕਿੰਗ ਦੇ
ਚਲਾਨ ਕੀਤੇ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) - ਗੈਰ-ਕਾਨੂੰਨੀ ਇੰਨਕਰੋਚਮੈਂਟਾਂ ਦੇ ਖਿਲਾਫ ਪਹਿਲਾਂ ਤੋ ਚੱਲ ਰਹੇ ਅਭਿਆਨ ਤਹਿਤ ਸ਼੍ਰੀਮਤੀ ਅਮਨਦੀਪ ਕੋਰ, ਪੀ.ਪੀ.ਐਸ, ਵਧੀਕ ਉੱਪ ਕਮਿਸ਼ਨਰ ਪੁਲਿਸ, ਟਰੈਫਿਕ, ਅੰਮ੍ਰਿਤਸਰ ਵੱਲੋ ਸਮੇਤ ਚਾਰੇ ਟਰੈਫਿਕ ਜੋਨ ਇੰਚਾਰਜ ਵੱਲੋਂ ਮਹਿਕਮਾ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਪੁਤਲੀਘਰ ਬਜਾਰ (ਪਿਪਲੀ ਸਾਹਿਬ ਗੁਰਦਵਾਰਾ ਸਾਇਡ ਅਤੇ ਗਵਾਲਮੰਡੀ ਸਾਇਡ), ਰੇਲਵੇ ਸਟੇਸ਼ਨ, ਲਿੰਕ ਰੋਡ, ਅਸ਼ੋਕਾ ਚੌਕ ਤੋ ਕ੍ਰਿਸਟਲ ਚੌਕ ਤੱਕ, ਦੋਆਬਾ ਚੌਕ ਅਤੇ ਨਾਵਲਟੀ ਚੌਕ ਤੋ ਲਾਰੰਸ ਰੋਡ ਬਜਾਰ ਤੋ ਨਜਾਇਜ ਇੰਨਕਰੋਚਮੈਂਟਾਂ ਹਟਾਈਆਂ ਗਈਆਂ ਤੇ ਸੜਕਾਂ ਤੇ ਗਲਤ ਪਾਰਕ ਕੀਤੇ ਵਾਹਨ ਦੇ ਤੌਰ ਪਾਰਕਿੰਗ ਦੇ ਚਲਾਨ ਕੀਤੇ ਗਏ ਅਤੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ ਤੇ ਉਹਨਾ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੀਆਂ ਦੁਕਾਨਾ ਦਾ ਸਮਾਨ ਬਾਹਰ ਸੜਕਾਂ/ਫੁੱਟਪਾਥਾਂ ਪਰ ਨਾ ਲਗਾਉਣ ਤੇ ਵਹੀਕਲ ਇਕ ਲਾਈਨ ਵਿੱਚ ਪਾਰਕ ਕਰਨ। ਜੇਕਰ ਕਿਸੇ ਵੱਲੋ ਦੁਕਾਨਾਂ ਦਾ ਸਮਾਨ ਬਾਹਰ ਲਗਾਇਆ ਗਿਆ ਤਾਂ ਉਹਨਾ ਖਿਲਾਫ ਕਾਨੂੰਨ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਸੜਕ ਪਰ ਗਲਤ ਪਾਰਕਿੰਗ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣਗੇ। ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕਰਨ ਵਿੱਚ ਟਰੈਫਿਕ ਪੁਲਿਸ ਦ ਸਹਿਯੋਗ ਕਰਨ। ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

Ads on article

Advertise in articles 1

advertising articles 2

Advertise