-->
ਸਿੱਖਿਆ ਮੰਤਰੀ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ:ਡੀ.ਈ.ਓ ਜੁਗਰਾਜ ਸਿੰਘ ਰੰਧਾਵਾ

ਸਿੱਖਿਆ ਮੰਤਰੀ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ:ਡੀ.ਈ.ਓ ਜੁਗਰਾਜ ਸਿੰਘ ਰੰਧਾਵਾ

ਸਿੱਖਿਆ ਮੰਤਰੀ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ:ਡੀ.ਈ.ਓ
ਜੁਗਰਾਜ ਸਿੰਘ ਰੰਧਾਵਾ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) - ਜ਼ਿਲ੍ਹਾ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਵਿੱਚ 2 ਜਨਵਰੀ ਤੋਂ 8 ਜਨਵਰੀ ਤੱਕ ਵਾਧਾ ਕੀਤਾ ਗਿਆ।ਇਸ ਸੰਬੰਧੀ ਜ਼ਿਲਾ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ ਰੰਧਾਵਾ ਵੱਲੋਂ ਪੱਤਰ ਨੰ 5/2023773 ਜਾਰੀ ਕਰਕੇ ਜ਼ਿਲ੍ਹੇ ਦੇ ਸਮੂਹ ਸਰਕਾਰੀ, ਪ੍ਰਾਈਵੇਟ,ਏਡਿਡ, ਮਾਨਤਾ ਪ੍ਰਾਪਤ ਸਕੂਲਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਜਾਰੀ ਕੀਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਸੀ ਇਸ ਦੇ ਬਾਵਜੂਦ ਸ਼ਹਿਰ ਦੇ ਕੁਝ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਹੜੇ ਸਕੂਲ ਵਿਭਾਗ ਦੇ ਧਿਆਨ ਵਿੱਚ ਆਏ ਹਨ ਉਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਬੱਚਿਆਂ ਦੇ ਗਰੁੱਪ ਲਗਾਉਣ ਤੇ ਵੀ ਮਨਾਹੀ ਹੈ ਸਕੂਲ ਬੱਚਿਆਂ ਨੂੰ ਬੁਲਾ ਕੇ ਗੁਰੁੱਪ ਨਹੀਂ ਲਗਾ ਸਕਦੇ ਓਹਨਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਤੇ ਸੁਰੱਖਿਆ ਦੇ ਮੱਦੇਨਜ਼ਰ ਅਧਿਆਪਕਾਂ ਨੂੰ ਵੀ ਸਕੂਲ ਵਿੱਚ ਨਾ ਬੁਲਾਇਆ ਜਾਵੇ ਜਿਹੜੇ ਵੀ ਸਕੂਲਾਂ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਉਨ੍ਹਾਂ ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਸਦੀ ਮਾਨਤਾ ਰੱਦ ਕਰਨ ਵਾਸਤੇ ਵਿਭਾਗ ਨੂੰ ਲਿਖ ਦਿੱਤਾ ਜਾਵੇਗਾ।

Ads on article

Advertise in articles 1

advertising articles 2

Advertise