-->
ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਰਾਸ਼ਟਰੀ ਵੋਟਰ
ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) - ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ‘ਵੋਟਿੰਗ ਵਰਗਾ ਹੋਰ ਕੁਝ ਨਹੀਂ, ਮੈਂ ਪੱਕਾ ਵੋਟ ਪਾਵਾਂਗਾ’ ਵਿਸ਼ੇ ’ਤੇ 13ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ: ਮਨਦੀਪ ਕੌਰ ਦੇ ਸਹਿਯੋਗ ਨਾਲ ਉਲੀਕੇ ਇਸ ਪ੍ਰੋਗਰਾਮ ’ਚ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ।
ਇਸ ਮੌੇਕੇ ਪ੍ਰਿੰ: ਡਾ. ਮਨਦੀਪ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਕਾਰਜ ਪ੍ਰਣਾਲੀ ਯੋਗ ਨੇਤਾ ’ਤੇ ਨਿਰਭਰ ਕਰਦੀ ਹੈ ਅਤੇ ਸਹੀ ਨੇਤਾ ਚੁਣਨਾ ਦੇਸ਼ ਦੀ ਜਨਤਾ ਦੇ ਹੱਥ ’ਚ ਹੁੰਦਾ ਹੈ। ਸਹੀ ਵੋਟ ਹੀ ਦੇਸ਼ ਦੀ ਕਾਰਜ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਉਕਤ ਸਮਾਰੋਹ ਦਾ ਮੁੱਖ ਉਦੇਸ਼ ਸਮੂਹ ਇੱਛੁਕ ਵੋਟਰਾਂ ਨੂੰ ਚੋਣ ਪ੍ਰਕਿਰਿਆ ਅਤੇ ਇਸ ’ਚ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਦੇ ਮਹੱਤਵ ਬਾਰੇ ਉਤਸ਼ਾਹਿਤ ਕਰਨਾ, ਸਹੂਲਤ ਪ੍ਰਦਾਨ ਕਰਨਾ ਅਤੇ ਜਾਗਰੂਕ ਕਰਨਾ ਸੀ।
ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਨੇ ਭਾਰਤ ਦੀਆਂ ਲੋਕਤਾਂਤਰਿਕ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਅਤੇ ਹਰ ਚੋਣ ’ਚ ਨੈਤਿਕਤਾ ਨਾਲ ਵੋਟ ਪਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਪ੍ਰਿੰ: ਡਾ. ਮਨਦੀਪ ਕੌਰ ਨੇ ਉਪਰੋਕਤ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਜੇਤੂਆਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।

Ads on article

Advertise in articles 1

advertising articles 2

Advertise