-->
ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰ  ਨਾਲ ਰਾਜਪਾਲ ਨੇ ਕੀਤੀ ਮੀਟਿੰਗ

ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ, ਮੋਹਤਬਰ ਨਾਲ ਰਾਜਪਾਲ ਨੇ ਕੀਤੀ ਮੀਟਿੰਗ

ਨਸ਼ਿਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ
ਮਿਲੇ- ਰਾਜਪਾਲ
ਪੰਜਾਬ ਦੀ ਹਰ ਜਾਇਜ਼ ਮੰਗ ਲਈ ਮੈਂ ਸਰਕਾਰ ਦੇ ਨਾਲ ਖੜਾ
ਅੰਮ੍ਰਿਤਸਰ, 1 ਫਰਵਰੀ ( ਸੁਖਬੀਰ ਸਿੰਘ ) - ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ। ਅੱਜ ਇਸ ਮੁੱਦੇ ਉਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਸੱਦਾ ਦਿੱਤਾ ਹੈ ਕਿ ਇਹ ਪਾਕਿਸਤਾਨ ਵੱਲੋਂ ਭਾਰਤ ਵਿਰੁੱਧ ਲੁਕਵੇਂ ਰੂਪ ਵਿੱਚ ਲੜੀ ਜਾ ਰਹੀ ਜੰਗ ਹੈ ਅਤੇ ਇਸ ਵਿਰੁੱਧ ਲਾਮਬੱਧ ਹੋ ਕੇ ਦੁਸ਼ਮਣ ਨੂੰ ਇਸਦਾ ਮੂੰਹਤੋੜ ਜਵਾਬ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ, ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਵਿਜੇ ਕੁਮਾਰ ਜੰਜੂਆ, ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ, ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ,ਪ੍ਰਭਾਰੀ ਸੈਕਟਰੀ ਸ੍ਰੀ ਸਰਵਜੀਤ ਸਿੰਘ ਤੇ ਸ੍ਰੀ ਰਮੇਸ਼ ਕੁਮਾਰ ਗੈਂਟਾ, ਕਮਿਸ਼ਨਰ ਸ ਜਸਕਰਨ ਸਿੰਘ, ਆਈ ਜੀ ਸ੍ਰੀ ਮੋਹਨੀਸ਼ ਚਾਵਲਾ, ਡੀ ਆਈ ਜੀ ਸ ਰਣਜੀਤ ਸਿੰਘ ਢਿਲੋਂ, ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਤਰਨਤਾਰਨ ਦੇ ਡੀ ਸੀ ਸ੍ਰੀ ਰਿਸ਼ੀਪਾਲ ਸਿੰਘ ਤੇ ਐਸ ਐਸ ਪੀ ਸ੍ਰੀ ਗੁਰਮੀਤ ਸਿੰਘ ਚੌਹਾਨ, ਅੰਮ੍ਰਿਤਸਰ ਦੇ ਐਸ ਐਸ ਪੀ ਸ੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
                ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਹੁੰਦਿਆਂ ਮਾਣਯੋਗ ਰਾਜਪਾਲ ਪੰਜਾਬ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ, ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕ ਡੋਰਨ ਅਤੇ ਸਮਗਲਿੰਗ ਵਰਗੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਠੱਲ ਪਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।
              ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਹੱਦੀ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਨਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਬਾਰੇ ਜੋ ਮੰਗਾਂ ਮੈਨੂੰ ਦਿੱਤੀਆਂ ਸਨ ਮੈਂ ਉਨ੍ਹਾਂ ਦੀ ਪੁਰਜੋਰ ਸਿਫਾਰਸ਼ ਕੇਂਦਰ ਨੂੰ ਕੀਤੀ ਹੈ।                                                         ਉਨ੍ਹਾਂ ਕਿਹਾ ਕਿ ਅਗਨੀ ਵੀਰ ਭਰਤੀ ਵਿਚ ਪੰਜਾਬ ਦਾ ਕੋਟਾ ਵਧਾਉਣ ਦੀ ਵਕਾਲਤ ਵੀ ਉਨ੍ਹਾਂ ਕੇਂਦਰ ਕੋਲ ਕੀਤੀ ਹੈ ਅਤੇ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵੀ ਕੇਸ ਭੇਜਿਆ ਹੈ।
       ਡੀ ਜੀ ਪੀ ਸ੍ਰੀ ਗੌਰਵ ਯਾਦਵ ਨੇ ਇਸ ਮੌਕੇ ਪਿਛਲੇ ਸਮੇਂ ਦੌਰਾਨ ਨਸ਼ੇ ਅਤੇ ਹਥਿਆਰਾਂ ਦੇ ਜਖੀਰੇ ਫੜਨ ਦੇ ਵੇਰਵੇ ਸਾਂਝੇ ਕੀਤੇ, ਜਿਸ ਦੀ ਸਰਾਹਨਾ ਰਾਜਪਾਲ ਪੰਜਾਬ ਨੇ ਵੀ ਕੀਤੀ। ਉਨ੍ਹਾਂ ਪੁਲਿਸ ਨੂੰ ਖੁਫੀਆ ਤੰਤਰ ਦੀ ਮਜਬੂਤੀ ਅਤੇ ਲੋਕਾਂ ਦਾ ਸਾਥ ਲੈਣ ਲਈ ਕਿਹਾ ਤਾਂ ਜੋ ਨਸ਼ੇ ਦੀ ਸਮੱਸਿਆ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ।

Ads on article

Advertise in articles 1

advertising articles 2

Advertise