-->
ਜਿਲ੍ਹਾ ਸਾਂਝ ਕੇਂਦਰ,ਅੰਮ੍ਰਿਤਸਰ ਸ਼ਹਿਰ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਜਿਲ੍ਹਾ ਸਾਂਝ ਕੇਂਦਰ,ਅੰਮ੍ਰਿਤਸਰ ਸ਼ਹਿਰ ਵੱਲੋਂ ਲੋੜਵੰਦ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਜਿਲ੍ਹਾ ਸਾਂਝ ਕੇਂਦਰ,ਅੰਮ੍ਰਿਤਸਰ ਸ਼ਹਿਰ ਵੱਲੋਂ ਲੋੜਵੰਦ ਵਿਦਿਆਰਥੀਆਂ
ਨੂੰ ਵੰਡੀ ਸਟੇਸ਼ਨਰੀ।
ਅੰਮ੍ਰਿਤਸਰ 18 ਫਰਵਰੀ (ਸੁਖਬੀਰ ਸਿੰਘ) - ਜਿਲ੍ਹਾ ਪੁਲਿਸ ਸਾਂਝ ਕੇਂਦਰ, ਅੰਮ੍ਰਿਤਸਰ ਸ਼ਹਿਰ ਵੱਲੋ ਸਰਕਾਰੀ ਐਲੀਮੈਂਟਰੀ ਸਕੂਲ, ਗੁੰਮਟਾਲਾ, ਅੰਮ੍ਰਿਤਸਰ ਵਿੱਖੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਅੰਮ੍ਰਿਤਸਰ ਸ਼ਹਿਰ ਦੇ ਪੁਲਿਸ ਸਾਂਝ ਕੇਂਦਰ ਪਬਲਿਕ ਨੂੰ ਪੁਲਿਸ ਨਾਲ ਸਬੰਧਤ ਕ੍ਰੀਬ 44 ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਉਸਤੋਂ ਇਲਾਵਾ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ।  
  ਮਾਨਯੋਗ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ,ਆਈ.ਪੀ.ਐਸ, ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਵੀਜ਼ਨ, ਪੰਜਾਬ ਅਤੇ ਸ੍ਰੀ ਜਸਕਰਨ ਸਿੰਘ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸ੍ਰੀਮਤੀ ਤ੍ਰਿਪਤਾ ਸੂਦ (DCPO), ਅੰਮ੍ਰਿਤਸਰ ਸ਼ਹਿਰ ਜੀ ਦੀ ਯੋਗ ਅਗਵਾਈ ਹੇਠ ਅੱਜ ਜਿਲ੍ਹਾ ਸਾਂਝ ਕੇਂਦਰ ਅਤੇ ਸਬ-ਡਵੀਜ਼ਨ ਸਾਂਝ ਕੇਂਦਰ ਪੱਛਮੀ ਵੱਲੋ ਸਰਕਾਰੀ ਐਲੀਮੈਂਟਰੀ ਸਕੂਲ ਗੁੰਮਟਾਲਾ ਵਿਖੇ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ ਜਿਸ ਮੌਕੇ ਇੰਸਪੈਕਟਰ ਪਰਮਜੀਤ ਸਿੰਘ, ਇੰਚਾਰਜ ਜਿਲ੍ਹਾ ਸਾਂਝ ਕੇਂਦਰ, ਅੰਮ੍ਰਿਤਸਰ ਸ਼ਹਿਰ ਵੱਲੋ ਬੱਚਿਆਂ ਨੂੰ ਸਾਂਝ ਕੇਂਦਰਾਂ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ, ਸਾਈਬਰ ਕਰਾਇਮ, ਔਰਤਾਂ ਪ੍ਰਤੀ ਅਪਰਾਧ, ਸੜਕ ਪਰ ਚੱਲਣ ਦੇ ਟਰੈਫਿਕ ਨਿਯਮਾਂ ਬਾਰੇ, ਸੜਕੀ ਦੁਰਘਟਨਾਂ ਤੋਂ ਖੁਦ ਦਾ ਬਚਾਓ ਤੇ ਦੂਸਰਿਆਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਗਈ। 
   ਇਸ ਮੌਕੇ ਸਬ ਇੰਸਪੈਕਟਰ ਸਤਵੰਤ ਸਿੰਘ, ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ, ਪੱਛਮੀ ਸਮੇਤ ਸਾਂਝ ਸਟਾਫ ਵੱਲੋ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਭੇਂਟ ਕੀਤੀ ਗਈ। ਮਹਿਲਾ ਸਿਪਾਹੀ ਗੁਰਪੀਤ ਕੌਰ ਵੱਲੋਂ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀ.ਪੀ.ਐਮ.ਐਮ) ਬਾਰੇ ਸਕੂਲ ਦੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਗੁੰਮਟਾਲਾ ਦੇ ਹੈੱਡ ਟੀਚਰ ਸ੍ਰੀਮਤੀ ਪਾਇਲ ਕਪੂਰ ਅਤੇ ਸਕੂਲ ਦਾ ਸਟਾਫ ਮੌਜੂਦ ਸੀ।

Ads on article

Advertise in articles 1

advertising articles 2

Advertise