-->
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਆਵਾਜਾਈ ਨਿਯਮਾਂ ਸਬੰਧੀ
ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ/ਸਤਨਾਮ ਸਿੰਘ) - ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਟੈ੍ਰਫਿਕ ਵਿਭਾਗ ਤੋਂ ਇੰਸਪੈਕਟਰ ਸ: ਦਲਜੀਤ ਸਿੰਘ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸੜਕ ਸੁਰੱਖਿਆ ਅਤੇ ਟੈ੍ਰਫ਼ਿਕ ਨਿਯਮਾਂ ’ਤੇ ਵਿਸ਼ੇਸ਼ ਭਾਸ਼ਣ ਦਿੰਦਿਆਂ ਵਾਹਨ ਚਲਾਉਂਦੇ ਸਮੇਂ ਸੜਕ ਤੇ ਅਨੁਸ਼ਾਸਨ ਦੀ ਮਹੱਤਤਾ ਦੀ ਜ਼ੋਰ ਦਿੱਤਾ।
ਇਸ ਪ੍ਰੋਗਰਾਮ ’ਚ ਪ੍ਰਿੰ: ਸ: ਨਾਨਕ ਸਿੰਘ ਨੇ ਆਪਣੇ ਸ਼ੁਰੂਆਤੀ ਭਾਸ਼ਣ ’ਚ ਕਿਹਾ ਕਿ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਇਸ ਨਾਲ ਅਸੀਂ ਆਵਾਜਾਈ ਨਾਲ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਤੋਂ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬਚ ਸਕਦੇ ਹਾਂ।
ਇਸ ਮੌਕੇ ਸ: ਦਲਜੀਤ ਸਿੰਘ ਨੇ ਕਿਹਾ ਕਿ ਸਾਡੇ ਦੇਸ਼ ’ਚ ਦੁਰਘਟਨਾਵਾਂ ਦਿਨ-ਬ-ਦਿਨ ਵੱਧ ਰਹੀਆਂ ਹਨ ਜਿਸ ਨਾਲ ਕਿ ਦੇਸ਼ ਨੂੰ ਆਰਥਿਕ ਪੱਖੋ ਬਹੁਤ ਨੁਕਸਾਨ ਹੁੰਦਾ ਹੈ ਜਿਸ ’ਚ ਇਕ ਤਾਂ ਮਾਲੀ ਨੁਕਸਾਨ ਅਤੇ ਦੂਸਰਾ ਮਨੁੱਖੀ ਸੰਸਧਾਨਾਂ ਦਾ ਨੁਕਸਾਨ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਜਿਹੜਾ ਕਿ ਕੋਈ ਨਾ ਕੋਈ ਵਾਹਨ ਚਲਾਉਂਦਾ ਹੈ ਉਸ ਨੂੰ ਆਵਾਜਾਈ ਨਿਯਮਾਂ ਦੀ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ ਅਤੇ ਉਸ ਦਾ ਫ਼ਰਜ ਬਣਦਾ ਹੈ ਕਿ ਉਹ ਇਨ੍ਹਾਂ ਨਿਯਮਾਂ ਦੀ ਪਾਲਣਾ ’ਚ ਕੋਈ ਕੁਤਾਹੀ ਨਾ ਵਰਤੇ। ਪ੍ਰੋਗਰਾਮ ਦੇ ਅੰਤ ’ਚ ਪ੍ਰਿੰ: ਸ: ਨਾਨਕ ਸਿੰਘ ਨੇ ਸ: ਦਲਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਤੋਂ ਇਲਾਵਾ ਹੋਰ ਵਿਦਿਆਰਥਣਾਂ ਵੀ ਮੌਜ਼ੂਦ ਸਨ।

Ads on article

Advertise in articles 1

advertising articles 2

Advertise