-->
ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜੇ ਦਾ ਕੀਤਾ ਸ਼ੁਭ ਆਰੰਭ

ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜੇ ਦਾ ਕੀਤਾ ਸ਼ੁਭ ਆਰੰਭ

ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜੇ ਦਾ ਕੀਤਾ
ਸ਼ੁਭ ਆਰੰਭ
ਅੰਮ੍ਰਿਤਸਰ, 16 ਫ਼ਰਵਰੀ (ਸੁਖਬੀਰ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਦੀਂ ਰਹਿਨੂਮਾਈ ਹੇਠ ਅਤੇ ਜਿਲਾ੍ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ ਜਗਨਜੋਤ ਕੋਰ ਵਲੋ ਮਿਤੀ 16 ਫ਼ਰਵਰੀ ਤੋ 02 ਮਾਰਚ ਤੱਕ ਵਿਸ਼ੇਸ਼ ਡੈਂਟਲ ਪੰਦਰਵਾੜਾ ਦਾ ਸ਼ੁਭ ਆਰੰਭ ਸੈਟੇਲਾਈਟ ਹਸਪਤਾਲ ਰਣਜੀਤ ਐਵੀਨਿਓ ਵਿਖੇ ਤੋਂ ਕੀਤਾ ਗਿਆ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ੍ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਭਰ ਵਿੱਚ ਸਾਰੀਆ ਸਿਹਤ ਸੰਸਥਾਵਾ ਵਿੱਚ ਦੰਦਾ ਅਤੇ ਮਸੂੜੇਆ ਦੀ ਦੇਖਭਾਲ ਲਈ ਵੱਖ ਵੱਖ ਕੈੰਪ ਲਗਾਏ ਜਾ ਰਹੇ ਹਨ।ਇਨਾਂ ਕੈਂਪਾ ਵਿੱਚ ਲਗਭਗ 10,000 ਤੋਂ ਵੱਧ ਮਰੀਜਾ ਵਲੋਂ ਲਾਭ ਉਠਾਇਆ ਜਾਵੇਗਾ ਅਤੇ 150 ਦੇ ਗਰੀਬ ਮਰੀਜਾ ਨੂੰ ਡੈਂਚਰ ਮੁਫਤ ਦਿੱਤੇ ਜਾਣਗੇ। ਇਸ ਤੋ ਇਲਾਵਾ ਵੱਖ-ਵੱਖ ਸਕੁਲਾਂ ਵਿਚ ਜਾ ਕੇ ਬੱਚਿਆ ਦੇ ਦੰਦਾ ਦਾ ਚੈਕ-ਅੱਪ ਵੀ ਕੀਤਾ ਜਾਵੇਗਾ, ਬੱਚਿਆ ਨੂੰ ਮੁਫਤ ਡੈਂਟਲ ਕਿੱਟਾਂ ਵੀ ਵੰਡੀਆ ਜਾਣਗੀਆਂ। ਇਸ ਤੋਂ ਇਲਾਵਾ ਸਕੂਲਾਂ ਵਿਚ ਪੋਸਟਰ ਅਤੇ ਭਾਸ਼ਨ ਮੁਕਾਬਲੇ ਕਰਵਾਏ ਜਾਣਗੇ ਅਤੇ ਜਿਲੇ ਭਰ ਦੇ ਸਾਰੇ ਡੇਰੇ ਅਤੇ ਪਛੜੇ ਇਲਾਕਿਆ ਵਿੱਚ ਵਿਸ਼ੇਸ਼ ਜਾਗਰੁਕਤਾ ਕੈਪ ਲਗਾਕੇ ਲੋਕਾ ਨੂੰ ਦੰਦਾ ਦੀ ਦੇਖਭਾਲ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਇਸ ਮੌਕੇ ਤੇ ਡਾ ਕੁਲਦੀਪ ਕੌਰ, ਡਾ ਸੌਰਵ ਜੌਲੀ, ਡਾ ਤਰਨਦੀਪ ਕੌਰ, ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ, ਫਾਰਮੇਸੀ ਅਫਸਰ ਸੰਜੀਵ ਆਨੰਦ ਅਤੇ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise