-->
ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਲਗਾਇਆ ਵਿਸ਼ਾਲ ਧਰਨਾ

ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ ਲਗਾਇਆ ਵਿਸ਼ਾਲ ਧਰਨਾ

ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਕਾਂਗਰਸੀ ਆਗੂਆਂ
ਲਗਾਇਆ ਵਿਸ਼ਾਲ ਧਰਨਾ
ਅੰਮ੍ਰਿਤਸਰ, 6 ਫਰਵਰੀ (ਬਿਉਰੋ/ਸੁਖਬੀਰ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਪੱਪੂ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਆਈ.ਐਲ.ਸੀ ਦੇ ਦਫ਼ਤਰ ਅੱਗੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਖਿਲਾਫ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿੱਚ ਵਿਸੇਸ਼ ਤੌਰ ‘ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ ਸ਼ਾਮਿਲ ਹੋਏ। ਧਰਨੇ ਵਿਚ ਹੋਰਨਾਂ ਤੋਂ ਇਲਾਵਾ ਬੱਬੀ ਭਲਵਾਨ, ਅਸ਼ੋਕ ਸ਼ਰਮਾ, ਸੁਰਿੰਦਰ ਚੌਧਰੀ, ਵਿਕਾਸ ਸੋਨੀ, ਸਤੀਸ਼ ਕੁਮਾਰ ਬੱਲੂ, ਜਸਵਿੰਦਰ ਸ਼ੇਰ ਗਿੱਲ, ਰਾਜਾ ਪੁਤਲੀਘਰ, ਬਿੱਟੂ ਇਸਲਾਮਾਬਾਦ, ਰਮਨ ਰੰਮੀ ਅਦਿ ਨੇਤਾਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਕੇ ਆਪਣੀ ਘਟੀਆਂ ਭੂਮਿਕਾ ਨਿਭਾਂਅ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸਤਾ ਵਿਚ ਆਈ ਹੈ, ਇਸ ਨੇ ਦੇਸ਼ ਨੂੰ ਜੋੜਨ ਦਾ ਨਹੀਂ ਸਗੋਂ ਤੋੜਨ ਦਾ ਕੰਮ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿਚ ਮਹਿਗਾਈ ਅਸਮਾਨ ਨੂੰ ਛੂਹ ਰਹੀ ਹੈ ਅਤੇ ਗਰੀਬ ਲੋਕ ਦੋ ਟਾਇਮ ਦੀ ਰੋਟੀ ਖਾਣ ਤੋਂ ਵੀ ਆਤਰ ਹੋਏ ਪਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੋਦੀ ਸਰਕਾਰ ਸਰਮਾਏਦਾਰਾਂ ਦੇ ਇਸ਼ਾਰੇ ‘ਤੇ ਚੱਲ ਕੇ ਗਰੀਬ ਲੋਕਾਂ ਦਾ ਖੂਨ ਚੂਸ ਰਹੀ ਹੈ, ਪਰ ਹੁਣ ਦੇਸ਼ ਦੀ ਜਨਤਾ ਸਭ ਕੁੱਝ ਜਾਣ ਚੁੱਕੀ ਅਤੇ ਉਹ ਦਿਨ ਦੂਰ ਨਹੀਂ ਹੈ ਕਿ ਦੇਸ਼ ਦੇ ਲੋਕ 2024 ਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾ ਕੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਾਉਣਗੇ।

Ads on article

Advertise in articles 1

advertising articles 2

Advertise