-->
ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਖ਼ਾਲਸਾ ਕਾਲਜ ਵੂਮੈਨ ਦੀਆਂ ਖਿਡਾਰਣਾਂ ਦਾ ਵੱਖ ਵੱਖ ਮੁਕਾਬਲਿਆਂ ’ਚ
ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਫਰਵਰੀ (ਸੁਖਬੀਰ ਸਿੰਘ) - ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰ ਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਦੀ ਵਾਲੀਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਅੰਤਰ-ਕਾਲਜ ਮੁਕਾਬਲੇ ’ਚ ਪਹਿਲਾਂ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਜੇਤੂ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਦੋ ਖਿਡਾਰਨਾਂ ਕਿਰਨਪ੍ਰੀਤ ਕੌਰ ਅਤੇ ਨਵਜੋਤ ਕੌਰ ਨਾ ਸਿਰਫ ਆਲ ਇੰਡੀਆ ਨਾਰਥ ਜ਼ੋਨ ਇੰਟਰ ਯੂਨੀਵਰਸਿਟੀ ’ਚ ਚੁਣੀਆਂ ਗਈਆਂ, ਬਲਕਿ ਚਿਤਕਾਰਾ ਯੂਨੀਵਰਸਿਟੀ, ਐਚ. ਪੀ. ਵਿਖੇ ਹੋਏ ਇਸ ਮੁਕਾਬਲੇ ’ਚ ਤੀਸਰਾ ਸਥਾਨ ਵੀ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਦੋਵਾਂ ਨੇ ਸਪੈਸ ਐਮ. ਜੀ. ਯੂਨੀਵਰਸਿਟੀ, ਕੋਟਾਯਮ, ਕੇਰਲ ਵਿਖੇ ਆਯੋਜਿਤ ਆਲ ਇੰਡੀਆ ਇੰਟਰ ਯੂਨੀਵਰਸਿਟੀ ’ਚ ਵੀ ਭਾਗ ਲਿਆ ਅਤੇ ਖੇਲੋ ਇੰਡੀਆ ਇੰਟਰ ਯੂਨੀਵਰਸਿਟੀ ਲਈ ਵੀ ਕੁਆਲੀਫਾਈ ਕੀਤਾ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਾਲਜ ਦੀ ਰਗਬੀ ਟੀਮ ਨੇ ’ਵਰਸਿਟੀ ਵੱਲੋਂ ਕਰਵਾਏ ਗਏ ਰਗਬੀ ਇੰਟਰ ਕਾਲਜ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀਆਂ ਦੋ ਰਗਬੀ ਖਿਡਾਰਨਾਂ ਬਲਜੀਤ ਕੌਰ ਅਤੇ ਨਵਜੋਤ ਕੌਰ ਨੇ ਵੀ ਕੇ. ਆਈ. ਆਈ. ਟੀ. ਯੂਨੀਵਰਸਿਟੀ, ਭੁਵਨੇਸ਼ਵਰ ਵਿਖੇ ਆਯੋਜਿਤ ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਚੈਂਪੀਅਨਸ਼ਿਪ ’ਚ ਵੀ ਹਿੱਸਾ ਲਿਆ। ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਅਧਿਆਪਕਾਂ, ਕੋਚਾਂ ਅਤੇ ਖਿਡਾਰੀਆਂ ਦੀ ਆਪੋ-ਆਪਣੇ ਖੇਤਰਾਂ ’ਚ ਬੇਮਿਸਾਲ ਲਗਨ ਦਿਖਾਉਣ ਲਈ ਸ਼ਲਾਘਾ ਕੀਤੀ। 

Ads on article

Advertise in articles 1

advertising articles 2

Advertise