-->
ਖ਼ਾਲਸਾ ਕਾਲਜ ਐਜ਼ੂਕੇਸ਼ਨ ਵੱਲੋਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਦਾ ਐਲਾਨ

ਖ਼ਾਲਸਾ ਕਾਲਜ ਐਜ਼ੂਕੇਸ਼ਨ ਵੱਲੋਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਦਾ ਐਲਾਨ

ਖ਼ਾਲਸਾ ਕਾਲਜ ਐਜ਼ੂਕੇਸ਼ਨ ਵੱਲੋਂ ਗਲੋਬਲ ਰੀਚ ਫ਼ਾਊਂਡੇਸ਼ਨ ਦੇ ਸਹਿਯੋਗ
ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਦਾ ਐਲਾਨ
ਅੰਮ੍ਰਿਤਸਰ, 18 ਮਾਰਚ ( ਸੁਖਬੀਰ ਸਿੰਘ )-ਜਿੱਥੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਵਾਸਤੇ ਕਈ ਪ੍ਰੋਗਰਾਮ ਬਣਾਏ ਹਨ, ਉੱਥੇ ਸਕੂਲਾਂ, ਕਾਲਜ਼ਾਂ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ. ਐਸ. ਏ. ਵੱਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਕਰਵਾਇਆ ਜਾ ਰਿਹਾ ਹੈ। ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਅੱਜ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਸਬੰਧਿਤ ਕਮੇਟੀ ਦੀ ਇਕ ਅਹਿਮ ਮੀਟਿੰਗ ਮੌਕੇ ਫ਼ਾਊਡੇਂਸਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਪੋਸਟਰ ਜਾਰੀ ਕਰਦਿਆਂ ਐਲਾਨ ਕੀਤਾ।
ਇਸ ਸਬੰਧੀ ਪਿ੍ਰੰ: ਡਾ. ਹਰਪ੍ਰੀਤ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਲ ਉਕਤ ਐਵਾਰਡ ਦੇ ਪ੍ਰੋਗਰਾਮ ਲਈ ਅਰਜ਼ੀਆਂ ਲੈਣ ਦੀ ਮਿਤੀ 15 ਅਪ੍ਰੈਲ 2023, ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਮਿਤੀ 1 ਜੁਲਾਈ ਹੈ। ਜਿਸ ਸਬੰਧੀ ਸਾਡੀ ਮੇਲ ਆਈਡੀ: kcegtroadawards0gmail.com’ਤੇ ਅਪਲਾਈ ਕਰ ਸਕਦੇ ਹਨ।
ਇਸ ਮੌਕੇ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਕਿਹਾ ਕਿ ਇਸ ਸਾਲ ‘ਟੀਚਰ ਡੇਅ’ ’ਤੇ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗਲੋਬਲ ਫ਼ਾਊਂਡੇਸ਼ਨ ਦੇ ਫ਼ਾਊਂਡਰ ਡਾ. ਬਖਸ਼ੀਸ਼ ਸਿੰਘ ਦਾ ਸੁਪਨਾ ਹੈ ਕਿ ਅਧਿਆਪਕ ਦੇ ਕੀਤੇ ਕੰਮ ਦਾ ਮੁਲਾਂਕਣ ਕਰ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਕਿ ਉਹ ਆਪਣੇ ਕਾਰਜ ਹੋਰ ਵਧਿਆ ਢੰਗ ਨਾਲ ਕਰ ਸਕਣ, ਇਸੇ ਨੂੰ ਪੂਰਾ ਕਰਨਾ ਹੀ ਸਾਡਾ ਮੁੱਖ ਮਕਸਦ ਹੈ। ਡਾ. ਹੁਸ਼ਿਆਰ ਨਗਰ ਨੇ ਕਿਹਾ ਕਿ ਇਸ ਸਬੰਧੀ ਪਿਛਲੀ ਵਾਰ 18 ਜ਼ਿਲਿ੍ਹਆਂ ਤੋਂ ਅਧਿਆਪਕਾਵਾਂ ਨੇ ਅਪਲਾਈ ਕੀਤਾ ਸੀ ਅਤੇ ਹੁਣ ਇਸ ਸਾਲ ਵੀ ਉਕਤ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਕਾਲਜ ਪਿ੍ਰੰ: ਡਾ. ਹਰਪ੍ਰੀਤ ਕੌਰ ਵੱਲੋਂ ਸਾਰੇ ਕਾਰਜ ਬੜੀ ਮਿਹਨਤ ਨਾਲ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਚੇਅਰਮੈਨ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਸੱਦਾ ਪੱਤਰ ਸਮੂਹ ਡੀ. ਓ. ਨੂੰ ਭੇਜਿਆ ਜਾਵੇਗਾ।
ਇਸ ਸਬੰਧੀ ਡਾ. ਹੁਸ਼ਿਆਰ ਨਗਰ ਨੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਪ੍ਰੋਗਰਾਮ ਦੇ ਨੇਪਰੇ ਚਾੜ੍ਹਣ ਲਈ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਤੇ ਹੱਲ੍ਹਾਸ਼ੇਰੀ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਐਵਾਰਡ ਜੇਤੂ ਨੂੰ 1 ਲੱਖ ਰੁਪਏ, ਐਪੀਰੀਸ਼ੇਅਡ 25 ਹਜ਼ਾਰ ਤੇ 15 ਹਜ਼ਾਰ ਦਿੱਤੇ ਜਾਣਗੇ। ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਪ੍ਰੋ: ਰਾਜਵਿੰਦਰ ਕੌਰ, ਡਾ. ਅਵਨੀਤ ਕੌਰ, ਪ੍ਰੋ: ਹਰਸਿਮਰਨਜੀਤ ਕੌਰ, ਪ੍ਰੋ: ਸੁਖਮਨਦੀਪ ਕੌਰ ਸ਼ਾਮਿਲ ਹੋਏ।

Ads on article

Advertise in articles 1

advertising articles 2

Advertise