-->
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2023 ਮਨਾਇਆ
ਗਿਆ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ )-ਖਾਲਸਾ ਕਾਲਜ ਦੇ ਫੈਕਲਟੀ ਆਫ਼ ਸਾਇੰਸਿਜ਼ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ “ਰਾਸ਼ਟਰੀ ਵਿਗਿਆਨ ਦਿਵਸ-2023” ਦਾ ਆਯੋਜਨ ਕੀਤਾ ਗਿਆ| ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਆਯੋਜਿਤ ਇਹ ‘ਗਲੋਬਲ ਸਾਇੰਸ ਫਾਰ ਗਲੋਬਲ ਵੈੱਲਬਿੰਗ’ ਵਿਸ਼ੇ ’ਤੇ ਅਧਾਰਿਤ ਸੀ, ਜਿਸ ’ਚ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਡਾਇਰੈਕਟਰ ਖੋਜ ਡਾ. ਰੇਣੂ ਭਾਰਦਵਾਜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ’ਚ ਉਜਾਗਰ ਕੀਤਾ ਕਿ ਆਮ ਆਦਮੀ ਲਈ ‘ਜੀਵਨ ਦੀ ਸੌਖ’ ਲਿਆਉਣ ਲਈ ਹਰ ਘਰ ਦੁਆਰਾ ਵਿਗਿਆਨ ਦੀਆਂ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਰੋਜ਼ਾਨਾ ਦੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲ ਬਾਰੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਬ੍ਰਹਿਮੰਡ ਦੇ ਮਹਾਨ ਰਹੱਸਾਂ ਦੇ ਜਵਾਬ ਦਿੱਤੇ।
ਇਸ ਮੌਕੇ ਪ੍ਰਿੰ: ਡਾ: ਮਹਿਲ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਨੂੰ ਵਾਤਾਵਰਨ ਦੇ ਵੱਖ-ਵੱਖ ਮੁੱਦਿਆਂ ਅਤੇ ਵਿਗਿਆਨ ਦੇ ਖੇਤਰ ’ਚ ਹੋ ਰਹੀਆਂ ਤਰੱਕੀਆਂ ਬਾਰੇ ਜਾਗਰੂਕ ਕਰਨ ’ਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਦਿਵਸ ਵਿਗਿਆਨ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਕੂਲਾਂ ਤੇ ਕਾਲਜਾਂ ’ਚ ਵਿਦਿਆਰਥੀਆਂ ਵਿੱਚ ਵਿਗਿਆਨਕ ਸੁਭਾਅ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ।
ਇਸ ਮੌਕੇ ਮੰਚ ਸੰਚਾਲਨ ਕਰਦਿਆਂ ਸੈਮੀਨਾਰ ਦੇ ਪ੍ਰਬੰਧਕੀ ਸਕੱਤਰ ਡਾ: ਅਮਨਦੀਪ ਸਿੰਘ ਨੇ ਮਹਿਮਾਨਾਂ ਨਾਲ ਜਾਣ-ਪਛਾਣ ਕਰਵਾਈ। ਜਦਕਿ ਡੀਨ ਸਾਇੰਸ ਡਾ: ਹਰਵਿੰਦਰ ਕੌਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਮਾਗਮ ਦੀ ਸੰਖੇਪ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ: ਤਮਿੰਦਰ ਸਿੰਘ ਭਾਟੀਆ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਮੌਕੇ ਪੋਸਟਰ ਅਤੇ ਸਲੋਗਨ ਲਿਖਣ ਦਾ ਮੁਕਾਬਲਾ ਵੀ ਕਰਵਾਇਆ ਗਿਆ। ਉਪਰੰਤ ਪ੍ਰਿੰ: ਡਾ. ਮਹਿਲ ਸਿੰਘ ਤੇ ਡਾ. ਭਾਰਦਵਾਜ਼ ਨੇ ਮੁਕਾਬਲਿਆਂ ’ਚ ਜੇਤੂਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਾ: ਜਸਜੀਤ ਕੌਰ ਰੰਧਾਵਾ, ਡਾ: ਬਲਜਿੰਦਰ ਕੌਰ ਰੰਧਾਵਾ, ਡਾ: ਰਜਿੰਦਰ ਕੌਰ, ਡਾ: ਰਣਦੀਪ ਕੌਰ, ਡਾ: ਕਮਲਜੀਤ ਕੌਰ, ਡਾ: ਬਲਵਿੰਦਰ ਸਿੰਘ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ ।

Ads on article

Advertise in articles 1

advertising articles 2

Advertise