-->
50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਸਰੂਪ ਰਾਣੀ ਸਰਕਾਰੀ ਕਾਲਜ ਇ. ਵਿਖੇ ਕੀਤਾ ਗਿਆ

50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਸਰੂਪ ਰਾਣੀ ਸਰਕਾਰੀ ਕਾਲਜ ਇ. ਵਿਖੇ ਕੀਤਾ ਗਿਆ

50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ
ਸਰੂਪ ਰਾਣੀ ਸਰਕਾਰੀ ਕਾਲਜ ਇ. ਵਿਖੇ ਕੀਤਾ ਗਿਆ ।
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ/ਕਰਨ ਯਾਦਵ) - ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ (ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੂੰ ਜੀ ਆਇਆਂ ਕਿਹਾ । ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ ਹੋਈ । ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਪ੍ਰਸਤੁਤ ਕੀਤਾ ।
     ਪ੍ਰਿੰਸੀਪਲ ਮੈਡਮ ਨੇ ਡਿਗਰੀ ਲੈਣ ਆਈ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਕਾਲਜ ਦੀ ਸਲਾਨਾ ਰਿਪੋਰਟ ਪੜੀ । ਉਪਰੰਤ 463 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ । ਮੁੱਖ ਮਹਿਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁੜੀਆਂ ਨੂੰ ਅੱਜ ਦੇ ਸਮੇਂ ਵਿੱਚ ਵਿਦਿਆ ਤੇ ਆਰਥਿਕ ਪੱਖੋਂ ਸਮਰੱਥ ਹੋਣਾ ਚਾਹੀਦਾ ਹੈ, ਤਾਂ ਜੋ ਉਹ ਜ਼ਿੰਦਗੀ ਵਿੱਚ ਹਰ ਪਾਸੇ ਸਫਲਤਾ ਹਾਸਿਲ ਕਰਨ । ਪ੍ਰਿੰਸੀਪਲ ਨੇ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ । ਸੰਗੀਤ ਤੇ ਡਾਂਸ ਵਿਭਾਗ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਇਸ ਮੌਕੇ ਕਾਲਜ ਕਾਉਂਸਲ ਮੈਂਬਰ ਅਤੇ ਸਮੂਹ ਸਟਾਫ ਹਾਜ਼ਰ ਰਹੇ । ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ।        

Ads on article

Advertise in articles 1

advertising articles 2

Advertise