-->
ਸਿਹਤ ਵਿਭਾਗ ਅੰਮ੍ਰਿਤਸਰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ: ਸਿਵਲ ਸਰਜਨ  ਡਾ ਚਰਨਜੀਤ ਸਿੰਘ

ਸਿਹਤ ਵਿਭਾਗ ਅੰਮ੍ਰਿਤਸਰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ: ਸਿਵਲ ਸਰਜਨ ਡਾ ਚਰਨਜੀਤ ਸਿੰਘ

ਸਿਹਤ ਵਿਭਾਗ ਅੰਮ੍ਰਿਤਸਰ ਮਿਆਰੀ ਸਿਹਤ ਸੇਵਾਵਾਂ ਦੇਣ ਲਈ
ਵਚਨਬੱਧ ਹੈ: ਸਿਵਲ ਸਰਜਨ ਡਾ ਚਰਨਜੀਤ ਸਿੰਘ
ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ/ਸਤਨਾਮ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਵਲੋ ਕਾਨਫਰੈਂਸ ਹਾਲ ਸਿਵਲ ਹਸਪਤਾਲ ਵਿਖੇ ਸਿਹਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਅਹਿਮ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਪ੍ਰੋਗਰਾਮ ਅਧਿਕਾਰੀ ਸ਼ਾਮਿਲ ਹੋਏ। ਇਸ ਦੌਰਾਨ ਡਾ ਚਰਨਜੀਤ ਸਿੰਘ ਵਲੋ ਕਿਹਾ ਕਿ ਸਿਹਤ ਵਿਭਾਗ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲੋਕਾਂ ਵਿਚ ਪਹੁੰਚਾਇਆ ਜਾਵੇ, ਹਰੇਕ ਹਫਤੇ ਸਾਰੇ ਪ੍ਰੋਗਰਾਮਾਂ ਦੀ ਰਵਿਓ ਮੀਟਿੰਗ ਕਰਕੇ ਮੋਨਿਟਰਿੰਗ ਕੀਤੀ ਜਾਵੇ ਅਤੇ ਆਪਣੇ ਅਧੀਨ ਸਿਹਤ ਸੰਸਥਾਵਾਂ ਵਿਚ ਸਾਰੇ ਸਟਾਫ ਦੀ ਚੈਕਿੰਗ ਕੀਤੀ ਜਾਵੇ, ਤਾਂ ਜੋ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਮਿਆਰੀ ਅਤੇ ਉੱਚ ਪੱਧਰੀ ਸਿਹਤ ਸਹੂਲਤਾਂ ਦੇਣਾਂ ਯਕੀਨੀਂ ਬਣਾਇਆ ਜਾਵੇ। ਇਸਦੇ ਨਾਲ ਹੀ ਲੋਕਾਂ ਨੂੰ ਜਰੂਰੀ ਸਿਹਤ ਸਹੂਲਤਾਂ ਜਿਵੇਂ ਕਿ ਜੱਚਾ-ਬੱਚਾ ਸਿਹਤ ਸੰਭਾਲ, ਜਣੇਪਾ ਸੁਵਿਧਾਵਾਂ, ਜਨਣੀ ਸਿਸ਼ੂ ਸੁਰੱਖਿਆ ਪਰੋਗਰਾਮ, ਜੇ.ਐਸ.ਵਾਈ., ਪਰਿਵਾਰ ਨਿਯੋਜਨ, ਟੀਕਾਕਰਣ ਸੁਵਿਧਾਵਾਂ, ਮਲੇਰੀਆ/ਡੇਂਗੂ, ਗੈਰ ਸੰਚਾਰੀ ਬੀਮਾਰੀਆਂ, ਟੀ.ਬੀ.ਦਾ ਮੁਫਤ ਇਲਾਜ, ਕੋਹੜ ਰੋਗ ਸੰਬਧੀ ਇਲਾਜ ਦੀਆਂ ਸੁਵਿਧਾਵਾਂ, ਸ਼ਹਿਰ ਭਰ ਵਿਚ ਸਾਫ ਸੁਥਰਾ ਅਤੇ ਮਿਆਰੀ ਖਾਦ ਪਦਾਰਥਾਂ ਦੀ ਵਿਕਰੀ, ਕੋਟਪਾ ਐਕਟ ਦੀ ਸਖਤੀ ਨਾਲ ਪਾਲਣਾਂ, ਨੈਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ, ਦੰਦਾਂ ਦੀ ਦੇਖਭਾਲ ਲਈ ਉਰਲ ਹੈਲਥ ਵੀਕ, ਵੱਖ-ਵੱਖ ਪ੍ਰੋਗਰਾਮਾਂ ਸੰਬਧੀ ਜਾਗਰੂਕਤਾ ਕੈਂਪ, ਆਦੀ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੀਟਿੰਗ ਦੌਰਾਣ ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਨੇ ਜ਼ਿਲ੍ਹੇ ਭਰ ਦੀ ਕਾਰਗੁਜਾਰੀ ਰਿਪੋਰਟ ਦੀ ਸਮੀਖਿਆ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਆਪਣੇ ਟੀਚੇ 100 ਪ੍ਰਤੀਸ਼ਤ ਪੂਰੇ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ। ਇਸ ਮੋਕੇ ਤੇ ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੀਤ ਕੌਰ, ਐਸ.ਐਮ.ਉ ਰਾਜੂ ਚੌਹਾਨ, ਐਸ.ਐਮ.ਓ. ਡਾ ਮਦਨ ਮੋਹਨ, ਜਿਲਾ੍ਹ ਟੀ.ਬੀ.ਅਫਸਰ ਡਾ ਵਿਜੈ ਗੋਤਵਾਲ, ਜਿਲਾ੍ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਡਾ ਸੁਨੀਤ ਗੁਰਮ ਗੁਪਤਾ, ਜਿਲਾ੍ ਐਮ.ਈ.ਆਈ.ਉ. ਅਮਰਦੀਪ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸੁਖਜਿੰਦਰ ਸਿੰਘ, ਜਿਲਾ੍ ਅਕਾਂਉਟ ਅਫਸਰ ਮਲਵਿੰਦਰ ਸਿੰਘ, ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਜਿਲੇ ਦੇ ਸਮੂਹ ਅਧਿਕਾਰੀ ਹਾਜਰ ਸਨ।

Ads on article

Advertise in articles 1

advertising articles 2

Advertise