-->
ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ  ਦਿਹਾੜਾ ਮਨਾਇਆ

ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ ਦਿਹਾੜਾ ਮਨਾਇਆ

ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵਿਸਾਖੀ ਦਾ

ਦਿਹਾੜਾ ਮਨਾਇਆ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) - ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਾਮਵਰ ਵਿੱਦਿਅਕ ਅਦਾਰੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਪ੍ਰਿੰਸੀਪਲ ਆਰਤੀ ਸੂਦ ਦੀ ਯੋਗ ਅਗਵਾਈ ਵਿੱਚ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। 
          ਸਕੂਲ ਦੇ ਧਾਰਮਿਕ ਸਿੱਖਿਆ ਇੰਚਾਰਜ ਵੱਲੋਂ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸ਼ਬਦ ਕੀਰਤਨ,ਕਵਿਤਾਵਾਂ ਅਤੇ ਕਵਿਸ਼ਰੀ ਗਾਇਨ ਕਰਕੇ ਹਾਜ਼ਰੀ ਲਗਵਾਈ। ਵਿਦਿਆਰਥੀਆਂ ਵੱਲੋਂ ਰੰਗ ਦੇ ਬਸੰਤੀ ਚੋਲਾ ਗੀਤ ਅਤੇ ਹੋਰ ਕਈ ਤਰ੍ਹਾਂ ਦੇ ਰੰਗਾ-ਰੰਗ ਪ੍ਰੋਗਰਾਮ ਕਰਕੇ ਦਰਸ਼ਕਾਂ ਨੂੰ ਤਾੜੀਆਂ ਮਾਰਨ ਲਈ ਮਜਬੂਰ ਕਰ ਦਿੱਤਾ। 
    ਇਸ ਮੌਕੇ ਪ੍ਰਿੰਸੀਪਲ ਆਰਤੀ ਸੂਦ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਰੂ ਸਾਹਿਬ ਦੇ ਮਾਰਗ ਉਤੇ ਚਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਮੈਨਜਮੈਂਟ ਕਮੇਟੀ ਦੇ ਮੈਂਬਰ ਹਾਜ਼ਰ ਸਨ।

Ads on article

Advertise in articles 1

advertising articles 2

Advertise