-->
ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 8 ਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 8 ਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਦਾ 8 ਵੀ ਜਮਾਤ ਦਾ ਨਤੀਜਾ 100
ਫੀਸਦੀ ਰਿਹਾ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) - ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ, ਅੰਮ੍ਰਿਤਸਰ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਜੌਨ ਨੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਵਿਦਿਆਰਥਣ ਦਿਲਰਾਜਬੀਰ ਕੌਰ 95% ਅੰਕਾਂ ਨਾਲ ਸਕੂਲ ਵਿਚੋਂ ਅਵੱਲ ਰਹੀ ਅਤੇ ਪਲਕਦੀਪ ਕੌਰ 92% ਅੰਕਾਂ ਨਾਲ ਦੂਸਰੇ ਸਥਾਨ ਅਤੇ ਕਿਰਨਪ੍ਰੀਤ ਕੌਰ 91% ਲੈ ਕੇ ਤੀਸਰੇ ਸਥਾਨ ਤੇ ਰਹੀ ਅਤੇ ਦੂਸਰੇ ਵਿਦਿਆਰਥੀਆਂ ਦਾ ਨਤੀਜਾ 90% ਰਿਹਾ । ਸਕੂਲ ਦੇ ਚੈਅਰਮੈਨ ਬਿਸ਼ਪ ਪੀ.ਕੇ ਜੌਨ ਜੀ ਨੇ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ ਮੈਂਬਰਾਂ , ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਬੱਚਿਆਂ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ।

Ads on article

Advertise in articles 1

advertising articles 2

Advertise