-->
ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ
ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ, ਕਰਨ ਯਾਦਵ) - ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।
ਇਸ ਦੌਰਾਨ ਕੌਂਸਲ ਦੇ ਜੁਆਇੰਟ ਸਕੱਤਰ ਸ: ਪਰਮਜੀਤ ਸਿੰਘ ਬੱਲ ਨੇ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਸ: ਬੱਲ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਸ: ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਲਾਅ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਅੰਡਰ ਸੈਕਟਰੀ ਡੀ. ਐਸ. ਰਟੌਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪਿ੍ਰੰਸੀਪਲ ਗੁਰਿੰਦਜੀਤ ਕੌਰ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।।

Ads on article

Advertise in articles 1

advertising articles 2

Advertise