-->
ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ : ਸਿਵਲ ਸਰਜਨ ਡਾ ਚਰਨਜੀਤ ਸਿੰਘ

ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ : ਸਿਵਲ ਸਰਜਨ ਡਾ ਚਰਨਜੀਤ ਸਿੰਘ

ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ
ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ : ਸਿਵਲ ਸਰਜਨ ਡਾ ਚਰਨਜੀਤ ਸਿੰਘ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਦਫਤਰ ਸਿਵਲ ਸਰਜਨ ਤੋਂ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੌਰ ਦੀ ਅਗਵਾਹੀ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿਚ ਜਿਲਾ੍ ਐਮ.ਈ.ਆਈ.ਉ. ਅਮਰਦੀਪ ਸਿੰਘ, ਐਸ.ਆਈ. ਬਲਵਿੰਦਰ ਸਿੰਘ, ਸੁਰਜੀਤ ਸਿੰਘ, ਜੁਝਾਰ ਸਿੰਘ, ਰਸ਼ਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 21 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ ਰਣਜੀਤ ਐਵੀਨਿਉ ਏ ਬਲਾਕ, ਐਮ.ਕੇ. ਹੋਟਲ ਦੇ ਸਾਹਮਣੇ ਮਾਰਕੀਟ ਅਤੇ ਮਾਲ ਰੋੜ ਨੇੜੇ ਦੇ ਇਲਾਕਿਆਂ ਵਿਚ 14 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਨ ਕੀਤੇ ਗਏ।ਪੰਜਾਬ ਸਰਕਾਰ ਵਲੋਂ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀ। ਡਾ ਜਗਨਜੋਤ ਕੌਰ ਨੇ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵੱਧ ਸਕਦਾ ਹੈ, ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

Ads on article

Advertise in articles 1

advertising articles 2

Advertise