-->
ਧਰਵਿੰਦਰ ਔਲਖ ਪ੍ਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਨਿਯੁਕਤ

ਧਰਵਿੰਦਰ ਔਲਖ ਪ੍ਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਕਾਰਜਕਾਰਨੀ ਮੈਂਬਰ ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਨਿਯੁਕਤ

ਧਰਵਿੰਦਰ ਔਲਖ ਪ੍ਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਕਾਰਜਕਾਰਨੀ
ਮੈਂਬਰ ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਨਿਯੁਕਤ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ, ਕਰਨ ਯਾਦਵ) - ਅੰਮ੍ਰਿਤਸਰ ਦੀਆਂ ਸਾਹਿਤਕ ਸਰਗਰਮੀਆਂ ਦਾ ਕੇਂਦਰ ਬਣੇ ਰਹਿਣ ਵਾਲੇ ਪੰਜਾਬੀ ਸਾਹਿਤ ਸਭਾ ਚੋਗਾਵਾਂ ( ਰਜਿ.) ਦੇ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ ( ਰਜਿ.) ਦੇ ਸਕੱਤਰ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਐਸੋਸੀਏਟ ਮੈਂਬਰ ਧਰਵਿੰਦਰ ਸਿੰਘ ਔਲਖ ਨੂੰ ਲੇਖਕਾਂ ਦੀ ਸਿਰਮੌਰ ਜਥੇਬੰਦੀ ਪ੍ਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਹੋਈ ਚੋਣ ਵਿੱਚ ਮੈਂਬਰ ਕਾਰਜਕਾਰਨੀ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਾ ਸਰਵਸੰਮਤੀ ਨਾਲ ਜਨਰਲ ਸਕੱਤਰ ਚੁਣ ਲਿਆ ਗਿਆ ਹੈ । ਜਿਕਰਯੋਗ ਹੈ ਕਿ ਪ੍ਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪੋ੍.ਸੁਰਜੀਤ ਜੱਜ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਭੂਪਿੰਦਰ ਸਿੰਘ ਸੰਧੂ ਚੁਣੇ ਗਏ ਹਨ । ਧਰਵਿੰਦਰ ਸਿੰਘ ਔਲਖ ਦੀ ਪਲੇਠੀ ਮੁਲਾਕਾਤਾਂ ਦੀ ਪੁਸਤਕ "ਸਿਰਜਕਾਂ ਸੰਗ ਸੰਵਾਦ" ਨੂੰ ਲੇਖਕਾਂ ਪਾਠਕਾਂ ਦਾ ਚੰਗਾ ਹੁੰਗਾਰਾ ਮਿਲਿਆ ਹੈ ਤੇ ਉਹ ਪੁਸਤਕ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਲਾਇਬਰੇਰੀਆਂ ਵਾਸਤੇ ਪਰਵਾਨਿਤ ਕੀਤੀ ਗਈ ਹੈ, ਇਹ ਪੁਸਤਕ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ ਵੀ ਖੋਜ ਕਾਰਜ ਦਾ ਹਿੱਸਾ ਬਣੀ ਹੈ ।

Ads on article

Advertise in articles 1

advertising articles 2

Advertise