-->
ਦੱਖਣੀ ਹਲਕੇ ਵਿੱਚ ਬਣਾਇਆ ਜਾਵੇਗਾ ਖੇਡ ਸਟੇਡੀਅਮ-ਨਿੱਝਰ

ਦੱਖਣੀ ਹਲਕੇ ਵਿੱਚ ਬਣਾਇਆ ਜਾਵੇਗਾ ਖੇਡ ਸਟੇਡੀਅਮ-ਨਿੱਝਰ

ਹਲਕੇ ਦੇ ਵਿਕਾਸ ਵਿੱਚ ਨਹੀਂ ਛੱਡੀ ਜਾਵੇਗੀ
ਕੋਈ ਕਸਰ
ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) - ਦੱਖਣੀ ਹਲਕੇ ਵਿੱਚ ਨੌਜਵਾਨਾਂ ਲਈ ਇਕ ਵਧੀਆ ਖੇਡ ਸਟੇਡੀਅਮ ਤਿਆਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਇੰਦਰਬੀਰ ਸਿੰਘ ਨਿੱਝਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਦੱਖਣੀ ਹਲਕੇ ਦੇ ਇਲਾਕੇ ਸੁਲਤਾਨਵਿੰਡ ਪਿੰਡ ਦੀ ਪੱਤੀ ਬਹਿਨੀਵਾਲਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਸਬੰਧੀ ਅੱਜ ਡਾ: ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਓ.ਐਸ.ਡੀ ਸ੍ਰ ਮਨਪ੍ਰੀਤ ਸਿੰਘ ਵੱਲੋਂ ਖੇਡ ਸਟੇਡੀਅਮ ਦਾ ਦੌਰਾ ਕੀਤਾ ਗਿਆ ਅਤੇ ਉਥੇ ਚੱਲ ਰਹੇ ਕੰਮ ਦਾ ਜਾਇਜਾ ਲਿਆ। ਇਸ ਮੌਕੇ ਸ੍ਰ ਮਨਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਬਣਾਉਣ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਸਟੇਡੀਅਮ ਲੋਕਾਂ ਦੇ ਸਮਰਪਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਕੈਬਨਿਟ ਮੰਤਰੀ ਡਾ: ਨਿੱਝਰ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਕੰਮਾਂ ਦਾ ਰੀਵਿਊ ਕੀਤਾ ਜਾਂਦਾ ਹੈ। ਇਸ ਮੌਕੇ ਸ੍ਰ ਬਲਜੀਤ ਸਿੰਘ ਰਿੰਕੂ ਬਲਾਕ ਪ੍ਰਧਾਨ ਅਤੇ ਸ੍ਰ ਜਸਵੰਤ ਸਿੰਘ ਸਰਕਲ ਇੰਚਾਰਜ ਵੀ ਹਾਜਰ ਸਨ।

Ads on article

Advertise in articles 1

advertising articles 2

Advertise