-->
ਜਿਲਾ੍ ਟੀਕਾਕਰਣ ਅਫਸਰ ਵਲੋਂ ਵੈਕਸੀਨੇਸ਼ਨ ਕੈਂਪਾਂ ਦੀ ਕੀਤੀ ਚੈਕਿੰਗ

ਜਿਲਾ੍ ਟੀਕਾਕਰਣ ਅਫਸਰ ਵਲੋਂ ਵੈਕਸੀਨੇਸ਼ਨ ਕੈਂਪਾਂ ਦੀ ਕੀਤੀ ਚੈਕਿੰਗ

ਜਿਲਾ੍ ਟੀਕਾਕਰਣ ਅਫਸਰ ਵਲੋਂ ਵੈਕਸੀਨੇਸ਼ਨ ਕੈਂਪਾਂ ਦੀ
ਕੀਤੀ ਚੈਕਿੰਗ 
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) - ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸੇ ਆਸ਼ੇ ਦੀ ਪੂਰਤੀ ਲਈ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਜਿਲਾੂ ਟੀਕਾਕਰਣ ਅਫਸਰ ਡਾ ਵਰਿੰਦਰਪਾਲ ਕੌਰ ਵਲੋਂ ਵੱਖ-ਵੱਖ ਸੈਂਟਰਾਂ ਦੀ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਣ ਆਮ ਆਦਮੀਂ ਕਲੀਨਿਕ ਡਾਲੇਕੇ ਵਿਖੇ ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਦੀ ਜਾਂਚ ਕੀਤੀ ਗਈ ਅਤੇ ਸਬ ਸੈਂਟਰ ਸ਼ਬਾਜਪੁਰ ਵਿਖੇ ਮਮਤਾ ਦਿਵਸ ਦੌਰਾਣ ਕੋਲਡ ਚੇਨ, ਰੁਟੀਨ ਇਮੁਨਾਈਜੇਸ਼ਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਚੈਕਿੰਗ ਕੀਤੀ ਗਈ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵਲੋਂ ਹਰੇਕ ਸਬ ਸੈਂਟਰ ਪੱਧਰ ਤੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਜਿਸ ਦੌਰਾਣ ਜੱਚਾ-ਬੱਚਾ ਸਿਹਤ ਸੰਭਾਲ ਲਈ ਵੈਕਸੀਨੇਸ਼ਨ, ਚੈਕਅੱਪ ਅਤੇ ਇਲਾਜ ਲਈ ਵਿਸ਼ੇਸ਼ ਟੀਮਾਂ ਲਗਾਈਆਂ ਜਾਂਦੀਆਂ ਹਨ ਅਤੇ ਦੂਰ ਦਰਾਡੇ ਦੇ ਇਲਾਕਿਆਂ ਵਿਚ ਆਉਟ ਰੀਚ ਕੈਂਪ ਵੀ ਲਗਾਏ ਜਾਂਦੇ ਹਨ। ਇਸਤੋਂ ਇਲਾਵਾ ਆਮ ਆਦਮੀਂ ਕਲੀਨਿਕਾਂ ਵੀ ਲੋਕਾਂ ਦੀ ਸਿਹਤ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ।

Ads on article

Advertise in articles 1

advertising articles 2

Advertise